Wednesday , 19 February 2025

ਜੇਲ੍ਹ ‘ਚੋਂ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਕਰਵਾਉਣ ਵਾਲਿਆਂ ‘ਤੇ ਸਖ਼ਤ ਐਕਸ਼ਨ, ਅਧਿਕਾਰੀ ਅਤੇ ਮੁਲਾਜ਼ਮ ਕੀਤੇ ਗਏ ਸਸਪੈਂਡ

ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚ ਹੋਈ ਇੰਟਰਵਿਊ ਦਾ ਮਾਮਲਾ ਸਭ ਲਈ ਹੈਰਾਨ ਕਰਨ ਵਾਲਾ ਅਤੇ ਸੁਰਖੀਆਂ ਬਟੋਰਨ ਵਾਲਾ ਬਣਿਆ ਹੋਇਆ ਸੀ ਪਰ ਹੁਣ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ ਵੇਖਣ ਨੂੰ ਮਿਲਿਆ ਹੈ। ਮਾਮਲੇ ਵਿੱਚ ਦੋਸ਼ੀ ਪਾਏ ਗਏ ਅਧਿਕਾਰੀਆਂ ਅਤੇ ਮੁਲਜ਼ਮਾਂ ਖਿਲਾਫ ਸੂਬਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ।

ਸਖ਼ਤ ਐਕਸ਼ਨ ਦਰਮਿਆਨ 7 ਸਸਪੈਂਡ

ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ‘ਤੇ ਬਣਾਈ ਗਈ ਐੱਸਆਈਟੀ ਨੇ ਡਿਊਟੀ ਦੌਰਾਨ ਅਣਗਹਿਲੀ ਅਤੇ ਲਾਪਰਵਾਹੀ ਦਾ ਸਿਖ਼ਰ ਮੰਨਦਿਆਂ ਸੱਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਸੂਬੇ ਦੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਸ਼ੁੱਕਰਵਾਰ ਦੇਰ ਰਾਤ ਜਾਰੀ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਡੀਐਸਪੀ ਤੋਂ ਲੈ ਕੇ ਹੈੱਡ ਕਾਂਸਟੇਬਲ ਰੈਂਕ ਦੇ ਅਧਿਕਾਰੀ ਸ਼ਾਮਲ ਹਨ।

ਪੰਜਾਬ ਸਰਕਾਰ ਨੇ ਕੀਤੀ ਕਾਰਵਾਈ

ਦੱਸ ਦਈਏ ਕਿ ਜਾਂਚ ਤੋਂ ਬਾਅਦ ਐੱਸਆਈਟੀ ਨੇ ਰਾਜਸਥਾਨ ਪੁਲਿਸ ਨੂੰ ਸਬੂਤ ਦਿੱਤੇ ਸਨ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਉਸ ਸਮੇਂ ਹੋਈ ਸੀ ਜਦੋਂ ਉਹ ਜੈਪੁਰ ਸੈਂਟਰਲ ਜੇਲ੍ਹ ਵਿੱਚ ਸੀ। ਇਸ ਤੋਂ ਬਾਅਦ ਜੈਪੁਰ ‘ਚ ਮਾਮਲਾ ਦਰਜ ਕੀਤਾ ਗਿਆ। ਬਾਅਦ ‘ਚ ਜੈਪੁਰ ‘ਚ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਉਸ ਸਮੇਂ ਕੀਤੀ ਗਈ ਸੀ ਜਦੋਂ ਉਹ ਪੰਜਾਬ ਦੀ ਜੇਲ੍ਹ ਵਿੱਚ ਸੀ। ਇਸ ਦੇ ਅਧਾਰ ‘ਤੇ ਹੁਣ ਪੰਜਾਬ ਸਰਕਾਰ ਨੇ ਇਹ ਕਾਰਵਾਈ ਕੀਤੀ ਹੈ।

ਜਿਨ੍ਹਾਂ ਪੁਲਿਸ ਮੁਲਾਜ਼ਮ ਅਤੇ ਅਧਿਕਾਰੀਆਂ ਨੂੰ ਮੁਅਤਲ ਕੀਤਾ ਗਿਆ ਉਨ੍ਹਾਂ ਦੇ ਨਾਮ

1. ਡੀਐੱਸਪੀ ਗੁਰਸ਼ੇਰ ਸਿੰਘ (ਅੰਮ੍ਰਿਤਸਰ ਸਥਿਤ 9 ਬਟਾਲੀਅਨ)

2. ਡੀਐੱਸਪੀ ਸਮਰ ਵਨੀਤ

3. ਸਬ ਇੰਸਪੈਕਟਰ ਰੀਨਾ (CISH ਖਰੜ ਵਿੱਚ ਤਾਇਨਾਤ)

4. ਸਬ ਇੰਸਪੈਕਟਰ ਜਗਤਪਾਲ ਜੰਗੂ (AGTF ਵਿੱਚ ਤਾਇਨਾਤ)

5. ਸਬ ਇੰਸਪੈਕਟਰ ਸ਼ਗਨਜੀਤ ਸਿੰਘ (GTF)।

6. ਏ.ਐਸ.ਆਈ ਮੁਖਤਿਆਰ ਸਿੰਘ

7. ਹੈੱਡ ਕਾਂਸਟੇਬਲ ਓਮ ਪ੍ਰਕਾਸ਼

LAWRENCE BISHNOIS INTERVIEW

Leave a Reply

Your email address will not be published. Required fields are marked *