Blog

  • ਦਿਲਜੀਤ ਦੇ ਚੰਡੀਗੜ੍ਹ ਸ਼ੋਅ ਦੇ 3 ਮਹੀਨੇ ਮਗਰੋਂ ਪੁਲਿਸ ਦਾ ਵੱਡਾ ਐਕਸ਼ਨ !

    ਬਿਉਰੋ ਰਿਪੋਰਟ – ਚੰਡੀਗੜ੍ਹ ਵਿੱਚ ਦਿਲਜੀਤ ਦੋਸਾਂਝ ਦੇ ਸ਼ੋਅ ਦੌਰਾਨ ਹੋਇਆ ਵਿਵਾਦ ਹੁਣ ਵੀ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ । ਸ਼ੋਅ ਦੌਰਾਨ ਨਕਲੀ ਟਿਕਟਾਂ ਵਿਕਣ ਦਾ ਮਾਮਲਾ ਸਾਹਮਣੇ ਆਇਆ ਸੀ । ਹੁਣ ਇਸ ਦੇ ਖਿਲਾਫ਼ ਐਕਸ਼ਨ ਲਿਆ ਗਿਆ ਹੈ ।

    ਚੰਡੀਗੜ੍ਹ ਪੁਲਿਸ ਨੇ ਨਕਲੀ ਟਿਕਟਾਂ ਵੇਚਣ ਵਾਲੇ 5 ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ । ਜ਼ੀਰਕਪੁਰ ਦੀ ਰਹਿਣ ਵਾਲੀ ਇੱਕ ਔਰਤ ਦੀ ਸ਼ਿਕਾਇਤ ‘ਤੇ ਸੈਕਟਰ-17 ਥਾਣੇ ਵਿਚ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਵਰਧਨ ਮਾਨ, ਪਰਵ ਕੁਮਾਰ, ਵਿਨੀਤ ਪਾਲ, ਅਕਾਸ਼ਦੀਪ ਸਿੰਘ ਅਤੇ ਰੌਸ਼ਨ ਸਿੰਘ ‘ਤੇ ਦਿਲਜੀਤ ਦੋਸਾਂਝ ਦੇ ਸ਼ੋਅ ਦੀਆਂ ਜਾਅਲੀ ਟਿਕਟਾਂ ਵੇਚਣ ਦਾ ਦੋਸ਼ ਲਗਾਇਆ ਹੈ। ਇਹ ਸ਼ੋਅ ਪਿਛਲੇ ਸਾਲ ਸੈਕਟਰ-34 ਵਿੱਚ ਹੋਇਆ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

    ਦੱਸਿਆ ਜਾ ਰਿਹਾ ਹੈ ਟਿਕਟ ਵੇਚਣ ਵਾਲੇ ਇੰਨਾਂ ਜਾਲਸਾਜ਼ਾ ਨੇ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਅਕਾਉਂਟ ਬਣਾ ਕੇ ਫੇਕ ਟਿਕਟਾਂ ਵੇਚੀਆਂ ਸਨ ।

  • ਉੱਤਰਾਖੰਡ ‘ਚ 2 ਸਿੱਖ ਭਰਾਵਾਂ ‘ਤੇ ਭੀੜ ਨੇ ਕੀਤਾ ਹਮਲਾ ! ਕੇਸਾਂ ਤੇ ਦਸਤਾਰ ਦੀ ਵੀ ਕੀਤੀ ਬੇਅਦਬੀ ! ਵੀਡੀਓ ਆਈ ਸਾਹਮਣੇ

    ਬਿਉਰੋ ਰਿਪੋਰਟ – ਉੱਤਰਾਖੰਡ ਦੇ ਰਿਸ਼ੀਕੇਸ਼ ਵਿੱਚ 2 ਸਿੱਖ ਭਰਾਵਾਂ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸਿਆ ਜਾ ਰਿਹਾ ਹੈ ਕਿ ਭੀੜ ਦੇ ਵੱਲੋਂ ਹਮਲਾ ਕੀਤਾ ਗਿਆ । ਸਿਰਫ਼ ਇੰਨਾਂ ਹੀ ਨਹੀਂ ਸਿੱਖ ਭਰਾਵਾਂ ਦੀ ਦਸਤਾਰਾਂ ਅਤੇ ਕੇਸਾਂ ਦੀ ਬੇਅਦਬੀ ਵੀ ਕੀਤੀ ਗਈ ਹੈ । ਹੁਣ ਇਹ ਸਾਹਮਣੇ ਆਇਆ ਹੈ ਕਿ ਪਾਰਕਿੰਗ ਨੂੰ ਲੈ ਕੇ ਝਗੜਾ ਹੋਇਆ ਸੀ ਜਿਸ ਤੋਂ ਬਾਅਦ ਦੂਜੇ ਪੱਖ ਨੇ ਆਪਣੇ ਸਾਥੀਆਂ ਦੇ ਨਾਲ ਸਿੱਖ ਭਰਾਵਾਂ ਦੀ ਦੁਕਾਨ ‘ਤੇ ਹਮਲਾ ਕਰ ਦਿੱਤਾ । ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਕਿਸੇ ਵੀ ਗ੍ਰਿਫਤਾਰੀ ਨਹੀਂ ਕੀਤੀ ਹੈ ਦੋਵਾਂ ਪੱਖਾਂ ਕੋਲੋ ਪੁੱਛ-ਗਿੱਛ ਕੀਤੀ ਜਾ ਰਹੀ ਹੈ । ਇਸ ਦੌਰਾਨ ਬਠਿੰਡਾ ਤੋਂ ਅਕਾਲੀ ਦਲ ਦੀ ਐੱਮਪੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਸੋਸ਼ਲ਼ ਮੀਡੀਆ ਅਕਾਊਂਟ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਉੱਤਰਾਖੰਡ ਸਰਕਾਰ ਨੂੰ ਸਿੱਖ ਭਰਾਵਾਂ ਦੇ ਹਮਲਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ ।

    ਹਰਸਿਮਰਤ ਕੌਰ ਬਾਦਲ ਨੇ ਲਿਖਿਆ ‘ਉਤਰਾਖੰਡ ਦੇ ਰਿਸ਼ੀਕੇਸ਼ ਵਿੱਚ ਦੋ ਸਿੱਖ ਭਰਾਵਾਂ ‘ਤੇ ਭੀੜ ਵੱਲੋਂ ਹਮਲਾ ਕੀਤਾ ਗਿਆ, ਉਨ੍ਹਾਂ ਦੀਆਂ ਦਸਤਾਰਾਂ ਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਅਤੇ ਉਨ੍ਹਾਂ ਦੀ ਦੁਕਾਨ ਦੀ ਭੰਨਤੋੜ ਕੀਤੀ ਗਈ। ਉਤਰਾਖੰਡ ਸਰਕਾਰ ਨੂੰ ਕਾਨੂੰਨ ਅਨੁਸਾਰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਘੱਟ ਗਿਣਤੀ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਦੇਸ਼ ਵਿੱਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕੌਮੀ ਏਕਤਾ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ।

  • ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਪ੍ਰਦਰਸ਼ਨ

    ਚੰਡੀਗੜ੍ਹ : ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਝੜਪ ਹੋਈ ਜਿਸ ਦੌਰਾਨ ਇੱਕ ਬੇਰੁਜ਼ਗਾਰ ਦੀ ਪੱਗ, ਕਈ ਮਹਿਲਾ ਬੇਰੁਜ਼ਗਾਰ ਅਧਿਆਪਕਾਂ ਦੀਆਂ ਚੁੰਨੀਆਂ ਲੱਥ ਗਈਆਂ ਅਤੇ ਇੱਕ ਡੀਐਸਪੀ ਦੀ ਵਰਦੀ ਦਾ ਬੈਜ ਵੀ ਉਖੜ ਗਿਆ। ਖਿੱਚ-ਧੂਹ ਦੌਰਾਨ ਪੁਲੀਸ ਪੰਜ ਪ੍ਰਦਰਸ਼ਨਕਾਰੀ ਲੜਕੀਆਂ ਸਮੇਤ ਅੱਠ ਬੇਰੁਜ਼ਗਾਰਾਂ ਨੂੰ ਧੂਹ ਕੇ ਲੈ ਗਈ ਅਤੇ ਹਿਰਾਸਤ ’ਚ ਲੈ ਕੇ ਬੱਸ ’ਚ ਬਿਠਾ ਲਿਆ।

    ਇੱਕ ਪ੍ਰਦਰਸ਼ਨਕਾਰੀ ਲੜਕੀ ਨੂੰ ਤਾਂ ਪੁਲੀਸ ਨੇ ਲੱਤਾਂ-ਬਾਹਾਂ ਤੋਂ ਫੜ ਘਸੀਟਦਿਆਂ ਜਬਰੀ ਹਿਰਾਸਤ ’ਚ ਲਿਆ। ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲੀਸ ਨੂੰ ਭਾਰੀ ਜਦੋ ਜਹਿਦ ਕਰਨੀ ਪਈ। ਇਹ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਬੇਰੁਜ਼ਗਾਰ ਸਿੱਖਿਆ ਅਤੇ ਸਿਹਤ ਵਿਭਾਗ ਵਿਚ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਤੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਸਨ।

    ਬੇਰੁਜ਼ਗਾਰ ਸਥਾਨਕ ਵੇਰਕਾ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਮੁੱਖ ਮਤਰੀ ਦੀ ਕੋਠੀ ਵੱਲ ਵਧ ਰਹੇ ਸੀ ਪਰੰਤੂ ਪੁਲੀਸ ਨੇ ਸਖਤ ਨਾਕੇਬੰਦੀ ਕਰਕੇ ਬੇਰੁਜ਼ਗਾਰਾਂ ਨੂੰ ਰੋਕ ਲਿਆ। ਇਸ ਦੌਰਾਨ ਪੁਲੀਸ ਨਾਲ ਖਿੱਚਧੂਹ ਹੋਈ। ਬੇਰੁਜ਼ਗਾਰ ਮੁੱਖ ਮੰਤਰੀ ਨਾਲ ਮੀਟਿੰਗ ਕਰਾਉਣ ਦੀ ਮੰਗ ਕਰ ਰਹੇ ਸਨ ਪਰੰਤੂ ਪ੍ਰਸ਼ਾਸ਼ਨ ਮੁੱਖ ਮੰਤਰੀ ਨਾਲ ਮੀਟਿੰਗ ਕਰਾਉਣ ਤੋਂ ਅਸਮਰੱਥ ਸੀ।

    ਬੇਰੁਜ਼ਗਾਰਾਂ ਨੇ ਮੁੜ ਜਬਰੀ ਅੱਗੇ ਵਧਣ ਦਾ ਯਤਨ ਕੀਤਾ ਅਤੇ ਪੁਲੀਸ ਨਾਲ ਧੱਕਾ-ਮੁੱਕੀ ਹੋਈ। ਪ੍ਰਦਰਸ਼ਨਕਾਰੀਆਂ ਦੀ ਮੰਗ ’ਤੇ ਹਿਰਾਸਤ ’ਚ ਲਏ ਸਾਥੀਆਂ ਨੂੰ ਪੁਲੀਸ ਨੂੰ ਛੱਡ ਦਿੱਤਾ ਗਿਆ। ਆਖ਼ਰਕਾਰ ਪ੍ਰਸ਼ਾਸ਼ਨ ਵਲੋਂ ਕੈਬਨਿਟ ਸਬ ਕਮੇਟੀ ਨਾਲ 5 ਮਾਰਚ ਦੀ ਮੀਟਿੰਗ ਨਿਸ਼ਚਿਤ ਕਰਵਾਈ ਜਿਸ ਮਗਰੋਂ ਪ੍ਰਦਰਸ਼ਨਕਾਰੀ ਸਾਂਤ ਹੋਏ ਅਤੇ ਰੋਸ ਧਰਨਾ ਸਮਾਪਤ ਕੀਤਾ।

    The post ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਪ੍ਰਦਰਸ਼ਨ appeared first on The Khalas Tv.

  • ਐਡਵੋਕੇਟ ਧਾਮੀ ਨੂੰ ਮਿਲਣ ਪਹੁੰਚੇ ਸੱਤ ਮੈਂਬਰੀ ਕਮੇਟੀ ਦੇ ਪੰਜ ਮੈਂਬਰ

    ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਸੱਤ ਮੈਂਬਰੀ ਕਮੇਟੀ ਵਿਚੋਂ ਪੰਜ ਮੈਂਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ।

    ਇਸ ਮੀਟਿੰਗ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੁਸ਼ਿਆਰਪੁਰ ਨਿਵਾਸ ਸਥਾਨ ’ਤੇ ਪਹੁੰਚਣ ਵਾਲੇ 5 ਮੈਂਬਰੀ ਕਮੇਟੀ ’ਚ ਬਲਦੇਵ ਸਿੰਘ ਕਲਿਆਣ, ਬਲਦੇਵ ਸਿੰਘ ਕੈਮਪੁਰੀ, ਸੁਰਜੀਤ ਸਿੰਘ ਤੁਗਲਵਾਲ, ਬੀਬੀ ਹਰਜਿੰਦਰ ਕੌਰ ਸ਼ਾਮਲ ਹੋਏ ਹਨ।

    ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜਥੇਦਾਰ ਅਕਾਲ ਤਖ਼ਤ ਅਤੇ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੇ ਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਮੁਲਾਕਾਤ ਇੱਕ ਘੰਟੇ ਤੋਂ ਵੱਧ ਚੱਲੀ। ਇਸ ਮੀਟਿੰਗ ਤੋਂ ਬਾਅਦ ਜਿਵੇਂ ਹੀ ਜਥੇਦਾਰ ਸਾਹਿਬ ਬਾਹਰ ਆਏ ਤਾਂ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਦਿੰਦੇ ਉਨ੍ਹਾਂ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਦੇ ਘਰ ਪੋਤਰੇ ਨੇ ਜਨਮ ਲਿਆ ਹੈ ਤੇ ਉਸ ਸਬੰਧੀ ਅੱਜ ਉਹ ਹਰਜਿੰਦਰ ਸਿੰਘ ਧਾਮੀ ਅਤੇ ਉਹਨਾਂ ਦੇ ਪਰਿਵਾਰ ਨੂੰ ਵਧਾਈ ਦੇਣ ਲਈ ਪਹੁੰਚੇ ਸਨ।

    The post ਐਡਵੋਕੇਟ ਧਾਮੀ ਨੂੰ ਮਿਲਣ ਪਹੁੰਚੇ ਸੱਤ ਮੈਂਬਰੀ ਕਮੇਟੀ ਦੇ ਪੰਜ ਮੈਂਬਰ appeared first on The Khalas Tv.

  • ਜਲੰਧਰ ਵਿੱਚ ਈਸਾਈ ਭਾਈਚਾਰੇ ਨੇ ਹਾਈਵੇਅ ਕੀਤਾ ਜਾਮ, ਪਾਸਟਰ ਬਲਜਿੰਦਰ ਵਿਰੁੱਧ ਦਰਜ ਐਫਆਈਆਰ ਦਾ ਕੀਤਾ ਵਿਰੋਧ

    ਐਤਵਾਰ ਨੂੰ, ਈਸਾਈ ਭਾਈਚਾਰੇ ਦੇ ਸਮਰਥਕਾਂ ਨੇ ਜਲੰਧਰ ਦੇ ਲਾਂਬੜਾ ਦੇ ਤਾਜਪੁਰ ਨੇੜੇ ਹਾਈਵੇਅ ‘ਤੇ ਵਿਰੋਧ ਪ੍ਰਦਰਸ਼ਨ ਕੀਤਾ। ਹਾਲ ਹੀ ਵਿੱਚ, ਉਹ ਤਾਰਪੁਰ ਚਰਚ ਦੇ ਪਾਦਰੀ ਬਲਜਿੰਦਰ ਸਿੰਘ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਲਈ ਦਰਜ ਕੀਤੀ ਗਈ ਐਫਆਈਆਰ ਦਾ ਵਿਰੋਧ ਕਰ ਰਹੇ ਸਨ। ਵਿਜੇ ਅਤੇ ਚੰਦਨ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਕਾਰਨ ਸਮਰਥਕਾਂ ਵਿੱਚ ਵੀ ਗੁੱਸਾ ਸੀ। ਸਮਰਥਕਾਂ ਨੇ ਕਿਹਾ ਕਿ ਐਸਐਸਪੀ ਨੇ ਸਾਡਾ ਸਮਰਥਨ ਕੀਤਾ, ਪਰ ਹੇਠਲੇ ਅਧਿਕਾਰੀਆਂ ਨੇ ਉਕਤ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਕੀਤੀ।

    ਵਿਰੋਧ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹੁੰਚੇ ਈਸਾਈ ਭਾਈਚਾਰੇ ਦੇ ਆਗੂ ਅਵਤਾਰ ਸਿੰਘ ਨੇ ਕਿਹਾ ਕਿ ਕਪੂਰਥਲਾ ਵਿੱਚ ਪਾਸਟਰ ਬਲਜਿੰਦਰ ਸਿੰਘ ਅਤੇ ਉਨ੍ਹਾਂ ਖ਼ਿਲਾਫ਼ ਝੂਠੀ ਐਫਆਈਆਰ ਦਰਜ ਕੀਤੀ ਗਈ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਅਸੀਂ ਔਰਤ ਨਾਲ ਗਲਤ ਵਿਵਹਾਰ ਕੀਤਾ ਹੈ। ਪਰ ਅਜਿਹਾ ਕੁਝ ਨਹੀਂ ਹੋਇਆ, ਇਹ ਐਫਆਈਆਰ ਇੱਕ ਸਾਜ਼ਿਸ਼ ਦੇ ਹਿੱਸੇ ਵਜੋਂ ਦਰਜ ਕੀਤੀ ਗਈ ਸੀ। ਜੇਕਰ ਪੁਲਿਸ ਨੇ ਪਹਿਲਾਂ ਹੀ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੁੰਦਾ ਤਾਂ ਅੱਜ ਇਹ ਸਥਿਤੀ ਪੈਦਾ ਨਾ ਹੁੰਦੀ। ਪਰ ਪੁਲਿਸ ਨੇ ਇਹ ਨਹੀਂ ਕੀਤਾ।

    ਉਨ੍ਹਾਂ ਕਿਹਾ ਕਿ ਜਿਸ ਔਰਤ ਨੇ ਇਹ ਦੋਸ਼ ਲਗਾਇਆ ਹੈ, ਉਹ ਤਿੰਨ ਸਾਲ ਪਹਿਲਾਂ ਤੱਕ ਸਾਡੇ ਚਰਚ ਆਉਂਦੀ ਸੀ। ਉਹ ਪਿਛਲੇ ਤਿੰਨ ਸਾਲਾਂ ਤੋਂ ਚਰਚ ਨਹੀਂ ਗਿਆ ਸੀ। ਉਸ ‘ਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਹਨ। ਦੋਸ਼ ਲਗਾਏ ਗਏ ਸਨ, ਪਰ ਉਨ੍ਹਾਂ ਦੋਸ਼ਾਂ ਦਾ ਕੋਈ ਸਬੂਤ ਨਹੀਂ ਹੈ। ਜੇਕਰ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਢੁਕਵੀਂ ਕਾਰਵਾਈ ਨਹੀਂ ਕੀਤੀ ਜਾਂਦੀ, ਤਾਂ ਮਾਮਲੇ ਨੂੰ ਉੱਚ ਪੱਧਰ ‘ਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਫਰਾਰ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।

    The post ਜਲੰਧਰ ਵਿੱਚ ਈਸਾਈ ਭਾਈਚਾਰੇ ਨੇ ਹਾਈਵੇਅ ਕੀਤਾ ਜਾਮ, ਪਾਸਟਰ ਬਲਜਿੰਦਰ ਵਿਰੁੱਧ ਦਰਜ ਐਫਆਈਆਰ ਦਾ ਕੀਤਾ ਵਿਰੋਧ appeared first on The Khalas Tv.

  • 7 ਮਾਰਚ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।

    ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਸੰਬੰਧੀ ਗਠਿਤ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਸਿੱਖ ਸੰਸਥਾ ਦੇ ਕੰਮਕਾਜ ਨਾਲ ਸੰਬੰਧਿਤ ਵਿਚਾਰ ਹੋਵੇਗੀ।

    The post 7 ਮਾਰਚ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ appeared first on The Khalas Tv.

  • ਕਾਂਗਰਸ ਨੇਤਾ ਹਿਮਾਨੀ ਦੀ ਮਾਂ ਨੇ ਅੰਤਿਮ ਸੰਸਕਾਰ ਕਰਨ ਤੋਂ ਕੀਤਾ ਇਨਕਾਰ

    ਹਰਿਆਣਾ ਦੇ ਰੋਹਤਕ ਵਿੱਚ 22 ਸਾਲਾ ਕਾਂਗਰਸੀ ਨੇਤਾ ਹਿਮਾਨੀ ਨਰਵਾਲ ਦੇ ਕਤਲ ਤੋਂ ਬਾਅਦ, ਉਸਦੀ ਮਾਂ ਨੇ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਸਨੇ ਖੁਦ ਪਾਰਟੀ ਮੈਂਬਰਾਂ ‘ਤੇ ਵੀ ਕਤਲ ਦਾ ਸ਼ੱਕ ਪ੍ਰਗਟ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ਨੀਵਾਰ ਸਵੇਰੇ ਹਿਮਾਨੀ ਦੀ ਲਾਸ਼ ਰੋਹਤਕ ਦੇ ਸਾਂਪਲਾ ਬੱਸ ਸਟੈਂਡ ‘ਤੇ ਇੱਕ ਸੂਟਕੇਸ ਵਿੱਚੋਂ ਮਿਲੀ ਸੀ।

    ਲਾਸ਼ ਚਿੱਟੇ ਸੂਟ ਵਿੱਚ ਸੀ ਅਤੇ ਗਲੇ ਵਿੱਚ ਕਾਲਾ ਸਕਾਰਫ਼ ਲਪੇਟਿਆ ਹੋਇਆ ਸੀ, ਹੱਥਾਂ ‘ਤੇ ਮਹਿੰਦੀ ਸੀ। ਪੁਲਿਸ ਅਨੁਸਾਰ ਹਿਮਾਨੀ 3 ਦਿਨਾਂ ਤੋਂ ਲਾਪਤਾ ਸੀ ਅਤੇ ਇੱਕ ਵਿਆਹ ਵਿੱਚ ਗਈ ਹੋਈ ਸੀ। ਪਿਛਲੇ 5 ਮਹੀਨਿਆਂ ਤੋਂ, ਹਿਮਾਨੀ ਰੋਹਤਕ ਦੇ ਵਿਜੇਨਗਰ ਵਿੱਚ ਆਪਣੇ ਜੱਦੀ ਘਰ ਵਿੱਚ ਇਕੱਲੀ ਰਹਿ ਰਹੀ ਸੀ।

    ਅਨਿਲ ਵਿਜ ਨੇ ਕਿਹਾ- ਕਾਂਗਰਸੀਆਂ ਦੀ ਆਦਤ

    ਇਸ ਦੌਰਾਨ, ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ, “ਕਾਂਗਰਸੀ ਲੋਕ ਪਹਿਲਾਂ ਵੀ ਅਜਿਹਾ ਕਰਦੇ ਰਹੇ ਹਨ। ਜਲਦੀ ਤਰੱਕੀ ਕਰਨ ਲਈ ਦੂਜਿਆਂ ਨੂੰ ਪਿੱਛੇ ਧੱਕਣਾ ਕਾਂਗਰਸ ਦੀ ਪੁਰਾਣੀ ਆਦਤ ਹੈ। ਪੁਲਿਸ ਇਸਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।”

    ਮਾਂ ਨੇ ਕਿਹਾ- ਕਾਂਗਰਸ ਆਗੂ ਧੀ ਦੀ ਤਰੱਕੀ ਤੋਂ ਈਰਖਾ ਕਰਦੇ ਸਨ

    ਅੱਜ ਹਿਮਾਨੀ ਦੀ ਲਾਸ਼ ਦਾ ਪੋਸਟਮਾਰਟਮ ਹੋਣਾ ਹੈ, ਇਸ ਤੋਂ ਪਹਿਲਾਂ ਅੱਜ ਉਸਦੀ ਮਾਂ ਵੀ ਪੋਸਟਮਾਰਟਮ ਹਾਊਸ ਪਹੁੰਚੀ। ਜਿੱਥੇ ਉਨ੍ਹਾਂ ਨੇ ਪੁਲਿਸ ਜਾਂਚ ਦੇ ਨਾਲ-ਨਾਲ ਕਾਂਗਰਸ ਪਾਰਟੀ ‘ਤੇ ਵੀ ਸਵਾਲ ਖੜ੍ਹੇ ਕੀਤੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹਿਮਾਨੀ ਦੇ ਕਤਲ ਵਿੱਚ ਪਾਰਟੀ ਦਾ ਕੋਈ ਵਿਅਕਤੀ ਵੀ ਸ਼ਾਮਲ ਹੋ ਸਕਦਾ ਹੈ ਕਿਉਂਕਿ ਬਹੁਤ ਸਾਰੇ ਲੋਕ ਧੀ ਦੀ ਤਰੱਕੀ ਤੋਂ ਈਰਖਾ ਕਰਦੇ ਸਨ। ਉਸਨੇ ਇਹ ਵੀ ਕਿਹਾ ਕਿ ਉਹ ਹਿਮਾਨੀ ਦਾ ਅੰਤਿਮ ਸੰਸਕਾਰ ਉਦੋਂ ਤੱਕ ਨਹੀਂ ਹੋਣ ਦੇਵੇਗੀ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ।

    25 ਕਿਲੋਮੀਟਰ ਦੇ ਘੇਰੇ ਵਿੱਚ ਸੀਸੀਟੀਵੀ ਜਾਂਚ ਜਾਰੀ ਹੈ।

    ਐਸਐਚਓ ਬਿਜੇਂਦਰ ਸਿੰਘ ਨੇ ਕਿਹਾ ਕਿ ਰਾਸ਼ਟਰੀ ਰਾਜਮਾਰਗ ਨੰਬਰ 9 ‘ਤੇ ਰੋਹਤਕ ਤੋਂ ਰੋਹੜ ਟੋਲ ਪਲਾਜ਼ਾ ਤੱਕ 25 ਕਿਲੋਮੀਟਰ ਦੇ ਖੇਤਰ ਵਿੱਚ ਕਾਤਲਾਂ ਦੀ ਭਾਲ ਲਈ ਹੋਟਲਾਂ ਅਤੇ ਢਾਬਿਆਂ ਦੇ ਸੀਸੀਟੀਵੀ ਕੈਮਰੇ ਸਕੈਨ ਕੀਤੇ ਜਾ ਰਹੇ ਹਨ। ਪੁਲਿਸ ਘਰ ਤੋਂ ਸਾਂਪਲਾ ਬੱਸ ਸਟੈਂਡ ਨੂੰ ਜਾਂਦੇ ਰਸਤੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

    The post ਕਾਂਗਰਸ ਨੇਤਾ ਹਿਮਾਨੀ ਦੀ ਮਾਂ ਨੇ ਅੰਤਿਮ ਸੰਸਕਾਰ ਕਰਨ ਤੋਂ ਕੀਤਾ ਇਨਕਾਰ appeared first on The Khalas Tv.

  • ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਪ੍ਰਦਰਸ਼ਨ

    ਚੰਡੀਗੜ੍ਹ : ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਝੜਪ ਹੋਈ ਜਿਸ ਦੌਰਾਨ ਇੱਕ ਬੇਰੁਜ਼ਗਾਰ ਦੀ ਪੱਗ, ਕਈ ਮਹਿਲਾ ਬੇਰੁਜ਼ਗਾਰ ਅਧਿਆਪਕਾਂ ਦੀਆਂ ਚੁੰਨੀਆਂ ਲੱਥ ਗਈਆਂ ਅਤੇ ਇੱਕ ਡੀਐਸਪੀ ਦੀ ਵਰਦੀ ਦਾ ਬੈਜ ਵੀ ਉਖੜ ਗਿਆ। ਖਿੱਚ-ਧੂਹ ਦੌਰਾਨ ਪੁਲੀਸ ਪੰਜ ਪ੍ਰਦਰਸ਼ਨਕਾਰੀ ਲੜਕੀਆਂ ਸਮੇਤ ਅੱਠ ਬੇਰੁਜ਼ਗਾਰਾਂ ਨੂੰ ਧੂਹ ਕੇ ਲੈ ਗਈ ਅਤੇ ਹਿਰਾਸਤ ’ਚ ਲੈ ਕੇ ਬੱਸ ’ਚ ਬਿਠਾ ਲਿਆ।

    ਇੱਕ ਪ੍ਰਦਰਸ਼ਨਕਾਰੀ ਲੜਕੀ ਨੂੰ ਤਾਂ ਪੁਲੀਸ ਨੇ ਲੱਤਾਂ-ਬਾਹਾਂ ਤੋਂ ਫੜ ਘਸੀਟਦਿਆਂ ਜਬਰੀ ਹਿਰਾਸਤ ’ਚ ਲਿਆ। ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲੀਸ ਨੂੰ ਭਾਰੀ ਜਦੋ ਜਹਿਦ ਕਰਨੀ ਪਈ। ਇਹ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਬੇਰੁਜ਼ਗਾਰ ਸਿੱਖਿਆ ਅਤੇ ਸਿਹਤ ਵਿਭਾਗ ਵਿਚ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਤੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਸਨ।

    ਬੇਰੁਜ਼ਗਾਰ ਸਥਾਨਕ ਵੇਰਕਾ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਮੁੱਖ ਮਤਰੀ ਦੀ ਕੋਠੀ ਵੱਲ ਵਧ ਰਹੇ ਸੀ ਪਰੰਤੂ ਪੁਲੀਸ ਨੇ ਸਖਤ ਨਾਕੇਬੰਦੀ ਕਰਕੇ ਬੇਰੁਜ਼ਗਾਰਾਂ ਨੂੰ ਰੋਕ ਲਿਆ। ਇਸ ਦੌਰਾਨ ਪੁਲੀਸ ਨਾਲ ਖਿੱਚਧੂਹ ਹੋਈ। ਬੇਰੁਜ਼ਗਾਰ ਮੁੱਖ ਮੰਤਰੀ ਨਾਲ ਮੀਟਿੰਗ ਕਰਾਉਣ ਦੀ ਮੰਗ ਕਰ ਰਹੇ ਸਨ ਪਰੰਤੂ ਪ੍ਰਸ਼ਾਸ਼ਨ ਮੁੱਖ ਮੰਤਰੀ ਨਾਲ ਮੀਟਿੰਗ ਕਰਾਉਣ ਤੋਂ ਅਸਮਰੱਥ ਸੀ।

    ਬੇਰੁਜ਼ਗਾਰਾਂ ਨੇ ਮੁੜ ਜਬਰੀ ਅੱਗੇ ਵਧਣ ਦਾ ਯਤਨ ਕੀਤਾ ਅਤੇ ਪੁਲੀਸ ਨਾਲ ਧੱਕਾ-ਮੁੱਕੀ ਹੋਈ। ਪ੍ਰਦਰਸ਼ਨਕਾਰੀਆਂ ਦੀ ਮੰਗ ’ਤੇ ਹਿਰਾਸਤ ’ਚ ਲਏ ਸਾਥੀਆਂ ਨੂੰ ਪੁਲੀਸ ਨੂੰ ਛੱਡ ਦਿੱਤਾ ਗਿਆ। ਆਖ਼ਰਕਾਰ ਪ੍ਰਸ਼ਾਸ਼ਨ ਵਲੋਂ ਕੈਬਨਿਟ ਸਬ ਕਮੇਟੀ ਨਾਲ 5 ਮਾਰਚ ਦੀ ਮੀਟਿੰਗ ਨਿਸ਼ਚਿਤ ਕਰਵਾਈ ਜਿਸ ਮਗਰੋਂ ਪ੍ਰਦਰਸ਼ਨਕਾਰੀ ਸਾਂਤ ਹੋਏ ਅਤੇ ਰੋਸ ਧਰਨਾ ਸਮਾਪਤ ਕੀਤਾ।

    The post ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਪ੍ਰਦਰਸ਼ਨ appeared first on The Khalas Tv.

    Source: https://khalastv.com/unemployed-teachers-protest-in-front-of-chief-ministers-residence/

  • ਐਡਵੋਕੇਟ ਧਾਮੀ ਨੂੰ ਮਿਲਣ ਪਹੁੰਚੇ ਸੱਤ ਮੈਂਬਰੀ ਕਮੇਟੀ ਦੇ ਪੰਜ ਮੈਂਬਰ

    ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਸੱਤ ਮੈਂਬਰੀ ਕਮੇਟੀ ਵਿਚੋਂ ਪੰਜ ਮੈਂਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ।

    ਇਸ ਮੀਟਿੰਗ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੁਸ਼ਿਆਰਪੁਰ ਨਿਵਾਸ ਸਥਾਨ ’ਤੇ ਪਹੁੰਚਣ ਵਾਲੇ 5 ਮੈਂਬਰੀ ਕਮੇਟੀ ’ਚ ਬਲਦੇਵ ਸਿੰਘ ਕਲਿਆਣ, ਬਲਦੇਵ ਸਿੰਘ ਕੈਮਪੁਰੀ, ਸੁਰਜੀਤ ਸਿੰਘ ਤੁਗਲਵਾਲ, ਬੀਬੀ ਹਰਜਿੰਦਰ ਕੌਰ ਸ਼ਾਮਲ ਹੋਏ ਹਨ।

    ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜਥੇਦਾਰ ਅਕਾਲ ਤਖ਼ਤ ਅਤੇ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੇ ਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਮੁਲਾਕਾਤ ਇੱਕ ਘੰਟੇ ਤੋਂ ਵੱਧ ਚੱਲੀ। ਇਸ ਮੀਟਿੰਗ ਤੋਂ ਬਾਅਦ ਜਿਵੇਂ ਹੀ ਜਥੇਦਾਰ ਸਾਹਿਬ ਬਾਹਰ ਆਏ ਤਾਂ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਦਿੰਦੇ ਉਨ੍ਹਾਂ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਦੇ ਘਰ ਪੋਤਰੇ ਨੇ ਜਨਮ ਲਿਆ ਹੈ ਤੇ ਉਸ ਸਬੰਧੀ ਅੱਜ ਉਹ ਹਰਜਿੰਦਰ ਸਿੰਘ ਧਾਮੀ ਅਤੇ ਉਹਨਾਂ ਦੇ ਪਰਿਵਾਰ ਨੂੰ ਵਧਾਈ ਦੇਣ ਲਈ ਪਹੁੰਚੇ ਸਨ।

    The post ਐਡਵੋਕੇਟ ਧਾਮੀ ਨੂੰ ਮਿਲਣ ਪਹੁੰਚੇ ਸੱਤ ਮੈਂਬਰੀ ਕਮੇਟੀ ਦੇ ਪੰਜ ਮੈਂਬਰ appeared first on The Khalas Tv.

    Source: https://khalastv.com/five-members-of-the-seven-member-committee-arrived-to-meet-advocate-dhami/

  • ਜਲੰਧਰ ਵਿੱਚ ਈਸਾਈ ਭਾਈਚਾਰੇ ਨੇ ਹਾਈਵੇਅ ਕੀਤਾ ਜਾਮ, ਪਾਸਟਰ ਬਲਜਿੰਦਰ ਵਿਰੁੱਧ ਦਰਜ ਐਫਆਈਆਰ ਦਾ ਕੀਤਾ ਵਿਰੋਧ

    ਐਤਵਾਰ ਨੂੰ, ਈਸਾਈ ਭਾਈਚਾਰੇ ਦੇ ਸਮਰਥਕਾਂ ਨੇ ਜਲੰਧਰ ਦੇ ਲਾਂਬੜਾ ਦੇ ਤਾਜਪੁਰ ਨੇੜੇ ਹਾਈਵੇਅ ‘ਤੇ ਵਿਰੋਧ ਪ੍ਰਦਰਸ਼ਨ ਕੀਤਾ। ਹਾਲ ਹੀ ਵਿੱਚ, ਉਹ ਤਾਰਪੁਰ ਚਰਚ ਦੇ ਪਾਦਰੀ ਬਲਜਿੰਦਰ ਸਿੰਘ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਲਈ ਦਰਜ ਕੀਤੀ ਗਈ ਐਫਆਈਆਰ ਦਾ ਵਿਰੋਧ ਕਰ ਰਹੇ ਸਨ। ਵਿਜੇ ਅਤੇ ਚੰਦਨ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਕਾਰਨ ਸਮਰਥਕਾਂ ਵਿੱਚ ਵੀ ਗੁੱਸਾ ਸੀ। ਸਮਰਥਕਾਂ ਨੇ ਕਿਹਾ ਕਿ ਐਸਐਸਪੀ ਨੇ ਸਾਡਾ ਸਮਰਥਨ ਕੀਤਾ, ਪਰ ਹੇਠਲੇ ਅਧਿਕਾਰੀਆਂ ਨੇ ਉਕਤ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਕੀਤੀ।

    ਵਿਰੋਧ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹੁੰਚੇ ਈਸਾਈ ਭਾਈਚਾਰੇ ਦੇ ਆਗੂ ਅਵਤਾਰ ਸਿੰਘ ਨੇ ਕਿਹਾ ਕਿ ਕਪੂਰਥਲਾ ਵਿੱਚ ਪਾਸਟਰ ਬਲਜਿੰਦਰ ਸਿੰਘ ਅਤੇ ਉਨ੍ਹਾਂ ਖ਼ਿਲਾਫ਼ ਝੂਠੀ ਐਫਆਈਆਰ ਦਰਜ ਕੀਤੀ ਗਈ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਅਸੀਂ ਔਰਤ ਨਾਲ ਗਲਤ ਵਿਵਹਾਰ ਕੀਤਾ ਹੈ। ਪਰ ਅਜਿਹਾ ਕੁਝ ਨਹੀਂ ਹੋਇਆ, ਇਹ ਐਫਆਈਆਰ ਇੱਕ ਸਾਜ਼ਿਸ਼ ਦੇ ਹਿੱਸੇ ਵਜੋਂ ਦਰਜ ਕੀਤੀ ਗਈ ਸੀ। ਜੇਕਰ ਪੁਲਿਸ ਨੇ ਪਹਿਲਾਂ ਹੀ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੁੰਦਾ ਤਾਂ ਅੱਜ ਇਹ ਸਥਿਤੀ ਪੈਦਾ ਨਾ ਹੁੰਦੀ। ਪਰ ਪੁਲਿਸ ਨੇ ਇਹ ਨਹੀਂ ਕੀਤਾ।

    ਉਨ੍ਹਾਂ ਕਿਹਾ ਕਿ ਜਿਸ ਔਰਤ ਨੇ ਇਹ ਦੋਸ਼ ਲਗਾਇਆ ਹੈ, ਉਹ ਤਿੰਨ ਸਾਲ ਪਹਿਲਾਂ ਤੱਕ ਸਾਡੇ ਚਰਚ ਆਉਂਦੀ ਸੀ। ਉਹ ਪਿਛਲੇ ਤਿੰਨ ਸਾਲਾਂ ਤੋਂ ਚਰਚ ਨਹੀਂ ਗਿਆ ਸੀ। ਉਸ ‘ਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਹਨ। ਦੋਸ਼ ਲਗਾਏ ਗਏ ਸਨ, ਪਰ ਉਨ੍ਹਾਂ ਦੋਸ਼ਾਂ ਦਾ ਕੋਈ ਸਬੂਤ ਨਹੀਂ ਹੈ। ਜੇਕਰ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਢੁਕਵੀਂ ਕਾਰਵਾਈ ਨਹੀਂ ਕੀਤੀ ਜਾਂਦੀ, ਤਾਂ ਮਾਮਲੇ ਨੂੰ ਉੱਚ ਪੱਧਰ ‘ਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਫਰਾਰ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।

    The post ਜਲੰਧਰ ਵਿੱਚ ਈਸਾਈ ਭਾਈਚਾਰੇ ਨੇ ਹਾਈਵੇਅ ਕੀਤਾ ਜਾਮ, ਪਾਸਟਰ ਬਲਜਿੰਦਰ ਵਿਰੁੱਧ ਦਰਜ ਐਫਆਈਆਰ ਦਾ ਕੀਤਾ ਵਿਰੋਧ appeared first on The Khalas Tv.

    Source: https://khalastv.com/christian-community-blocks-highway-in-jalandhar-protests-fir-against-pastor-baljinder/