ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਵਿੱਚ ਹਾਲ ਹੀ ਵਿੱਚ ਗੜੇਮਾਰੀ ਦੀਆਂ ਘਟਨਾਵਾਂ ਨੇ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ ਨੇ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਸ਼ੁਰੂ ਕੀਤੀ ਹੈ। ਪੰਜਾਬ ਸਰਕਾਰ ਨੇ ਗਿਰਦਾਵਰੀ ਦਾ ਕੰਮ ਪੂਰਾ ਕਰਕੇ ਅੱਜ ਸ਼ਾਮ ਤੱਕ ਰਿਪੋਰਟ ਭੇਜਣ ਦੇ ਹੁਕਮ ਦਿੱਤੇ ਹਨ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਟਵੀਟ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਸਾਹਿਬ ਦੇ ਪਿੰਡਾਂ ਵਿੱਚ ਕੱਲ੍ਹ ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ, ਡੀਸੀ ਨੂੰ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਵਿਸ਼ੇਸ਼ ਗਿਰਦਾਵਰੀ ਦਾ ਕੰਮ ਅੱਜ ਸ਼ਾਮ ਤੱਕ ਪੂਰਾ ਕਰਨ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਇਸ ਔਖੇ ਸਮੇਂ ਵਿੱਚ ਕਿਸਾਨਾਂ ਦੇ ਨਾਲ ਖੜੀ ਹੈ। ਗਿਰਦਾਵਰੀ ਅੱਜ ਸ਼ਾਮ ਤੱਕ ਪੂਰੀ ਹੋ ਜਾਵੇਗੀ।
ਬੀਤੇ ਕੱਲ ਅੰਮ੍ਰਿਤਸਰ ਸਾਹਿਬ ਦੇ ਪਿੰਡਾਂ ਵਿੱਚ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਖਰਾਬੇ ਦਾ ਜਾਇਜ਼ਾ ਲੈਣ ਲਈ ਦਿੱਤੇ ਨਿਰਦੇਸ਼ਾਂ ਤਹਿਤ ਪ੍ਰਸਾਸ਼ਨ ਵੱਲੋਂ ਚੱਲ ਰਹੀ ਸਪੈਸ਼ਲ ਗਿਰਦਾਵਰੀ ਦੇ ਕੰਮ ਨੂੰ ਅੱਜ ਸ਼ਾਮ ਤੱਕ ਡੀ ਸੀ ਨੂੰ ਮੁਕੰਮਲ ਕਰਨ ਲਈ ਕਿਹਾ ਹੈ।@BhagwantMann ਜੀ ਦੀ @PbGovtIndia ਇਸ ਮੁਸ਼ਕਿਲ ਘੜੀ ਵਿੱਚ ਕਿਸਾਨਾਂ ਦੇ ਨਾਲ ਖੜੀ ਹੈ pic.twitter.com/oJf4roefrg
— Aman Arora (@AroraAmanSunam) March 3, 2025
ਜ਼ਿਲ੍ਹਾ ਪ੍ਰਸ਼ਾਸਨ ਦੀ ਵਿਸ਼ੇਸ਼ ਗਿਰਦਾਵਰੀ ਪ੍ਰਕਿਰਿਆ ਅੱਜ ਸ਼ਾਮ ਤੱਕ ਪੂਰੀ ਹੋ ਜਾਵੇਗੀ। ਇਸ ਗਿਰਦਾਵਰੀ ਵਿੱਚ ਪਟਵਾਰੀ, ਤਹਿਸੀਲਦਾਰ ਅਤੇ ਹੋਰ ਮਾਲ ਅਧਿਕਾਰੀ ਸ਼ਾਮਲ ਹੁੰਦੇ ਹਨ, ਜੋ ਹਰੇਕ ਪ੍ਰਭਾਵਿਤ ਖੇਤਰ ਦਾ ਦੌਰਾ ਕਰ ਰਹੇ ਹਨ ਅਤੇ ਫਸਲਾਂ ਦੇ ਨੁਕਸਾਨ ਦਾ ਵਿਸਤ੍ਰਿਤ ਸਰਵੇਖਣ ਕਰ ਰਹੇ ਹਨ।
ਇਸ ਦੌਰਾਨ, ਡੀਸੀ ਅੰਮ੍ਰਿਤਸਰ ਨੇ ਕਿਸਾਨਾਂ ਲਈ 9815828858 ਨੰਬਰ ਵੀ ਜਾਰੀ ਕੀਤਾ ਹੈ। ਜਿਨ੍ਹਾਂ ਕਿਸਾਨਾਂ ਤੱਕ ਟੀਮਾਂ ਨਹੀਂ ਪਹੁੰਚੀਆਂ, ਉਹ ਇਸ ਨੰਬਰ ‘ਤੇ ਕਾਲ ਕਰਕੇ ਆਪਣੀ ਜਾਣਕਾਰੀ ਦੇ ਸਕਦੇ ਹਨ।
The post ਅੰਮ੍ਰਿਤਸਰ ਦੇ ਪਿੰਡਾਂ ‘ਚ ਗਿਰਦਾਵਰੀ ਕਰਾਉਣ ਦੇ ਹੁਕਮ, ਅਮਨ ਅਰੋੜਾ ਨੇ ਦਿੱਤੇ ਹੁਕਮ appeared first on The Khalas Tv.
Leave a Reply