ਕੇਜਰੀਵਾਲ ਦੇ ਸਰਕਾਰ ਕਾਫਲੇ ਨੂੰ ਲੈ ਕੇ ਖਹਿਰਾ ਨੇ ਘੇਘੀ ਮਾਨ ਸਰਕਾਰ, ਸੁਣਾ ਦਿੱਤੀਆਂ ਖਰੀਆਂ-ਖਰੀਆਂ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਦੇ ਰਹਿੰਦੇ ਹਨ। ਅੱਜ ਉਹਨਾਂ ਨੇ ਕੇਜਰੀਵਾਲ ਦੇ ਕਾਫਲੇ ਵੀ ਪੰਜਾਬ ਦੇ ਸਰਕਾਰੀ ਅਮਲੇ ਨੂੰ ਲੈ ਕੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ।  ਉਹਨਾਂ ਨੇ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਸਰਕਾਰ ਦੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਖਹਿਰਾ ਨੇ ਕਿਹਾ ਕਿ ਬੀਤੀ ਰਾਤ ਪੰਜਾਬ ਦੀਆਂ 34 ਗੱਡੀਆਂ ਦਾ ਕਾਫਲਾ ਲੈ ਕੇ ਕੇਜਰੀਵਾਲ ਹੁਸ਼ਿਆਰਪੁਰ ਦੇ ਕਿਸੇ ਗੈਸਟ ਹਾਊਸ ਵਿੱਚ ਪਹੁੰਚਿਆ ਹੈ।

ਖਹਿਰਾ ਨੇ ਕਿਹਾ ਕਿ ਇਸ ਤੋਂ ਸ਼ਰਮਨਾਕ ਸੀਐਮ ਭਗਵੰਤ ਮਾਨ ਲਈ ਅਤੇ ਕੇਜਰੀਵਾਲ ਲਈ ਕੁਝ ਹੋਰ ਨਹੀਂ ਹੋ ਸਕਦਾ ਕਿ ਇੱਕ ਹਾਰਿਆ ਹੋਇਆ ਸੀਐਮ ਪੰਜਾਬ ਦੇ ਸਰਕਾਰੀ ਅਮਲੇ ਦਾ ਕਾਫਲਾ ਲੈ ਕੇ ਪੰਜਾਬ ਵਿੱਚ ਘੁੰਮ ਰਿਹਾ ਹੋ ਰਿਹਾ ਹੋ ਰਿਹਾ ਹੋਵੇ।

ਖਹਿਰਾ ਨੇ ਕਿਹਾ ਕਿ ਸ਼ੀਸ਼ ਮਹਿਲ ਦਿੱਲੀ ਦੇ ਸ਼ੀਸ਼ ਮਹਿਲ ਵਿੱਚ ਆਪਣੇ ਘਰ ’ਤੇ ਕਰੋੜਾਂ ਲਾਏ ਪੈਸੇ ਦੇ ਕਰਕੇ ਕੇਜਰੀਵਾਲ ਦੀ ਦਿੱਲੀ ਵਿੱਚ ਹਾਰ ਹੋਈ ਪਰ ਕਈ ਕੇਜਰੀਵਾਲ ਨੇ ਇਸ ਹਾਰ ਤੋਂ ਕੋਈ ਵੀ ਸਬਕ ਹੁਣ ਤੱਕ ਨਹੀਂ ਸਿੱਖਿਆ ਹੈ। ਖਹਿਰਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਆਪਣੀ ਹਾਰ ਤੋਂ ਬਾਅਦ ਹੁਣ ਕੇਜਰੀਵਾਲ ਪੰਜਾਬ ’ਤੇ ਰਾਜ ਕਰਨਾ ਚਾਹੁੰਦਾ ਹੈ।

ਖਹਿਰਾ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ ਨੂੰ ਲੁਧਿਆਣਾ ਤੋਂ ਰਾਜ ਸਭਾ ਲਈ ਉਮੀਦਵਾਰ ਐਲਾਨ ਕੇ ਉਸਨੂੰ ਜ਼ਿਮਨੀ ਚੋਣ ਜਿਤਾ ਕੇ ਆਮ ਆਦਮੀ ਪਾਰਟੀ ਮੰਤਰੀ ਬਣਾਵੇਗੀ ਤਾਂ ਜੋ ਰਾਜ ਸਭਾ ਦੀ ਸੀਟ ਜਲਦੀ ਅਸਤੀਫ਼ਾ ਦੇ ਦੇਵੇ ਅਤੇ ਕੇਜਰੀਵਾਲ ਨੂੰ ਪੰਜਾਬ ਦੇ ਕੋਟੇ ਚੋਂ ਰਾਜ ਸਭਾ ਵਿੱਚ ਭੇਜਣ ਦੀ ਤਿਆਕੀ ਆਮ ਆਦਮੀ ਪਾਰਟੀ ਕਰ ਰਹੀ ਹੈ। ਖਹਿਰਾ ਨੇ ਇੱਕ ਹੋਰ ਖੁਲਾਸਾ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਹੋਈ ਕੈਬਨਿਟ ਮੀਟਿੰਗ ਵਿੱਚ ਮਨੀਸ਼ ਸਿਸੋਦੀਆ ਸ਼ਾਮਲ ਹੋਇਆ ਸੀ ਜੋ ਕਿ ਇੱਕ ਹਾਰਿਆ ਹੋਇਆ ਵਿਧਾਇਕ ਹੈ।

ਬੁਲਡੋਜ਼ਰ ਕਾਰਵਾਈ ’ਤੇ

ਪੰਜਾਬ ਸਰਕਾਰ ਦੀ ਬੁਲਡੋਜ਼ਰ ਕਾਰਵਾਈ ’ਤੇ ਬੋਲਦਿਆਂ ਖਹਿਰਾ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਇਹ ਫੈਸਲਾ ਸੁਣਾਇਆ ਹੈ ਕਿ ਉਸਦੀ ਇਜਾਜ਼ਤ ਤੋਂ ਬਿਨਾਂ ਕੋਈ ਵੀ ਘਰ ਨਹੀਂ ਢਾਹਿਆ ਜਾਣਾ ਚਾਹੀਦਾ! ਪਰ ਪੰਜਜਾਬ ਸਰਕਾਰ ਇੱਕ ਦੋਸ਼ ਦੇ ਬਦਲੇ ਸਾਰੇ ਪਰਿਵਾਰ ਨੂੰ ਸਜ਼ਾ ਦੇ ਰਹੀ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਨਸ਼ਾ ਤਸਕਰਾਂ ਦੇ ਨਾਲ ਉਨ੍ਹਾਂ ਦੇ ਪਰਿਵਾਰ ਦਾ ਕੀ ਦੋਸ਼ ਹੈ।

ਖਹਿਰਾ ਨੇ ਕਿਹਾ ਕਿ ਰ ਨਸ਼ੇ ਦੇ ਮਾਮਲੇ ਵਿੱਚ ਤਿੰਨ ਸਾਲ ਸੁੱਤੇ ਰਹਿਣ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜ ਮੈਂਬਰੀ ਕਮੇਟੀ ਬਣਾਈ ਹੈ ਨਸ਼ੇ ਦੀ ਡਰਾਇਵ ਨੂੰ ਓਵਰਸੀਜ ਕਰੇਗੀ। ਖਹਿਰਾ ਨੇ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਵੱਡੇ ਪੱਧਰ ਹੋ ਰਹੀ ਹੈ ਪਰ ਸਰਕਾਰ ਨੇ ਉਸ ਤੇ ਕੋਈ ਵੀ ਕਮੇਟੀ ਨਹੀਂ ਬਣਾਈ ਅਤੇ ਨਾ ਕੋਈ ਜੰਗ ਦਾ ਐਲਾਨ ਕੀਤਾ ਹੈ ਕਿਉਂਕਿ ਉੱਥੋਂ ਸਰਕਾਰ ਨੂੰ ਕਮਾਈ ਹੋ ਰਹੀ ਹੈ।

Comments

Leave a Reply

Your email address will not be published. Required fields are marked *