ਜਥੇਦਾਰ ਗੜਗੱਜ ਨੇ ਬੀਬੀ ਕਮਲਦੀਪ ਕੌਰ ਨਾਲ ਕੀਤੀ ਮੁਲਾਕਾਤ

ਬਿਉਰੋ ਰਿਪੋਰਟ – ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ ਨਿਯੁਕਤ ਤੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਰਾਜੋਆਣਾ ਨਾਲ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ ਹੈ। ਇਸ ਮੌਕੇ ਜਥੇਦਾਰ ਗੜਗੱਜ ਨੇ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਲਈ ਯਤਨ ਜਾਰੀ ਰੱਖਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ ਹੈ। ਇਸ ਮੁਲਾਕਾਤ ਤੋਂ ਬਾਅਦ ਬੀਬੀ ਕਮਲਦੀਪ ਕੌਰ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਦਸਤਾਰ ਤੇ ਸਿਰੋਪਾਓ ਦੇ ਕੇ ਸਨਮਾਨ ਦਿੱਤਾ।

ਇਹ ਵੀ ਪੜ੍ਹੋ – ਪੰਜਾਬ ਯੂਨੀਵਰਸਿਟੀ ਵਿੱਚ ਰਾਸ਼ਟਰਪਤੀ ਨੇ ਵੰਡੀਆਂ ਡਿਗਰੀਆਂ, ਮੁੱਖ ਮੰਤਰੀ ਮਾਨ ਅਤੇ ਨਾਇਬ ਸੈਣੀ ਵੀ ਰਹੇ ਮੌਜੂਦ

 

Comments

Leave a Reply

Your email address will not be published. Required fields are marked *