ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਵਿੱਚ ਧੜੇਬੰਦੀ ਨੂੰ ਖਤਮ ਕਰਨ ਦੀ ਜ਼ਿੰਮੇਵਾਰੀ ਹੁਣ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖੁਦ ਲਈ ਹੈ। ਉਹ ਅੱਜ ਤੋਂ ਪੰਜਾਬ ਦੇ 234 ਬਲਾਕਾਂ ਦਾ ਦੌਰਾ ਕਰਨਗੇ ਅਤੇ ਇਸ ਦੌਰਾਨ ‘ਬਲਾਕ ਜੁੜੇਗਾ, ਕਾਂਗਰਸ ਜਿੱਤੇਗੀ’ ਮੁਹਿੰਮ ਚਲਾਈ ਜਾਵੇਗੀ। ਇਹ ਮੁਹਿੰਮ ਡੇਰਾਬੱਸੀ ਤੋਂ ਸ਼ੁਰੂ ਕੀਤੀ ਜਾਵੇਗੀ। ਸਾਰੇ ਵੱਡੇ ਆਗੂ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋਣਗੇ। ਇਸ ਮੁਹਿੰਮ ਤਹਿਤ ਮੁੱਖ ਉਦੇਸ਼ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਕਰਨਾ ਹੈ। ਮੁਹਿੰਮ ਦੌਰਾਨ, ਸੂਬਾ ਕਾਂਗਰਸ ਮੁਖੀ ਵਰਕਰਾਂ, ਅਹੁਦੇਦਾਰਾਂ ਅਤੇ ਵਲੰਟੀਅਰਾਂ ਨੂੰ ਨਿੱਜੀ ਤੌਰ ‘ਤੇ ਮਿਲਣਗੇ।
Leave a Reply