ਪੰਜਾਬ ‘ਚ ਪਾਸਪੋਰਟ ਬਣਾਉਣ ਦੀ ਹਨੇਰੀ ਹੋਈ ਸ਼ਾਂਤ !

ਬਿਉਰੋ ਰਿਪੋਰਟ –  ਵਿਦੇਸ਼ਾਂ ਵਿੱਚ ਗੈਰ ਕਾਨੂੰਨੀ ਪ੍ਰਵਾਸੀਆਂ ਤੇ ਸ਼ਖਤੀ ਅਤੇ ਸਖਤ ਕਾਨੂੰਨੀ ਦੀ ਵਜ੍ਹਾ ਕਰਕੇ ਹੁਣ ਪੰਜਾਬੀਆਂ ਦਾ ਰੁਝਾਨ ਵਿਦੇਸ਼ਾਂ ਵੱਲ ਘੱਟ ਹੋਇਆ ਹੈ । ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਵਿੱਚ ਪਾਸਪੋਰਟ ਬਣਾਉਣ ਦੀ ਗਿਣਤੀ ਘੱਟ ਹੋਈ ਹੈ ।

ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿਚ ਪਾਸਪੋਰਟ ਬਣਾਉਣ ਦੀ ਹਨੇਰੀ ਚੱਲੀ ਸੀ । ਕੇਂਦਰੀ ਵਿਦੇਸ਼ ਮੰਤਰਾਲੇ ਨੇ ਜਨਵਰੀ 2025 ਤੱਕ ਦਾ ਡਾਟਾ ਸ਼ੇਅਰ ਕੀਤਾ ਹੈ ਜਿਸ ਮੁਤਾਬਿਕ ਪੰਜਾਬ ’ਚ 59,907 ਪਾਸਪੋਰਟ ਬਣੇ ਹਨ। ਪੰਜਾਬ ਵਿੱਚ ਸਾਲ 2023 ਵਿੱਚ ਪਾਸਪੋਰਟ ਬਣਾਏ ਜਾਣ ਦੇ ਸਭ ਰਿਕਾਰਡ ਟੁੱਟ ਗਏ ਸਨ ਅਤੇ ਉਸ ਸਾਲ ਇਕੱਲੇ ਪੰਜਾਬ ਵਿੱਚ 11.94 ਲੱਖ ਲੋਕਾਂ ਨੇ ਨਵੇਂ ਪਾਸਪੋਰਟ ਬਣਾਏ ਸਨ। ਨਵੇਂ ਵੇਰਵਿਆਂ ਅਨੁਸਾਰ ਸਾਲ 2024 ਵਿੱਚ 10.60 ਲੱਖ ਨਵੇਂ ਪਾਸਪੋਰਟ ਬਣੇ ਹਨ ਜੋ ਕਟੌਤੀ ਹੋਣ ਵੱਲ ਸੰਕੇਤ ਕਰਦੇ ਹਨ। ਅਮਰੀਕਾ ’ਚੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਦੀ ਹੱਡ-ਬੀਤੀ ਸੁਣ ਕੇ ਬਹੁਤ ਸਾਰੇ ਲੋਕਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਹਨ।

ਮਤਲਬ ਕਿ ਰੋਜ਼ਾਨਾ ਔਸਤਨ 1932 ਪਾਸਪੋਰਟ ਬਣੇ ਹਨ। ਸਾਲ 2023 ਵਿੱਚ ਸੂਬੇ ਵਿੱਚ ਰੋਜ਼ਾਨਾ ਔਸਤਨ 3271 ਜਦਕਿ ਸਾਲ 2024 ਵਿੱਚ 2906 ਪਾਸਪੋਰਟ ਬਣੇ ਸਨ। ਪੰਜਾਬ ਵਿੱਚ ਸਾਲ 2014 ਤੋਂ ਇਹ ਰੁਝਾਨ ਸ਼ੁਰੂ ਹੋਇਆ ਸੀ ਜਦਕਿ ਇੱਕੋ ਸਾਲ ’ਚ 5.48 ਲੱਖ ਪਾਸਪੋਰਟ ਬਣੇ ਸਨ। ਸਾਲ 2016 ਇਹ ਅੰਕੜਾ 9.73 ਲੱਖ ’ਤੇ ਪਹੁੰਚ ਗਿਆ ਸੀ। ਸਿਰਫ਼ ਕਰੋਨਾ ਵਾਲੇ ਦੋ ਵਰ੍ਹਿਆਂ ’ਚ ਪਾਸਪੋਰਟਾਂ ’ਚ ਕਮੀ ਆਈ ਸੀ ਪਰ ਉਸ ਮਗਰੋਂ ਤੇਜ਼ ਰਫ਼ਤਾਰ ਨਾਲ ਪਾਸਪੋਰਟ ਵਧੇ ਸਨ। ਪੰਜਾਬ ’ਚ ਸਾਲ 2014 ਤੋਂ ਹੁਣ ਤੱਕ 92.40 ਲੱਖ ਪਾਸਪੋਰਟ ਬਣ ਚੁੱਕੇ ਹਨ।

Comments

Leave a Reply

Your email address will not be published. Required fields are marked *