ਭਾਰਤ 5ਵੀਂ ਵਾਰ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ: ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ

ਚੈਂਪੀਅਨ ਟਰਾਫੀ ਦੇ ਪਹਿਲੇ ਸੈਮੀਫਾਈਨਲ ‘ਚ ਭਾਰਤ ਨੇ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ ਹੈ। ਇਸ ਜਿੱਤ ਨਾਲ ਭਾਰਤ ਹੁਣ ਫਾਈਨਲ ਪਹੁੰਚ ਗਿਆ ਹੈ।  ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 49.3 ਓਵਰਾਂ ਵਿਚ 264 ਦੌੜਾਂ ਬਣਾਈਆਂ। ਭਾਰਤ ਨੇ ਇਸ ਟੀਚੇ ਨੂੰ 48.1 ਓਵਰਾਂ ਵਿਚ 6 ਵਿਕਟਾਂ ਦੇ ਨੁਕਸਾਨ ਨਾਲ 267 ਦੌੜਾਂ ਬਣਾ ਕੇ ਪੂਰਾ ਕਰ ਲਿਆ।

ਭਾਰਤ ਦੀ ਜਿੱਤ ਵਿਚ ਵਿਰਾਟ ਕੋਹਲੀ (84), ਸ਼੍ਰੇਅਸ ਅੱਈਅਰ 45 ਤੇ ਕੇਐੱਲ ਰਾਹੁਲ ਦੀਆਂ ਨਾਬਾਦ 42 (34 ਗੇਂਦਾਂ, 2 ਚੌਕੇ, 2 ਛੱਕੇ) ਅਤੇ ਅਕਸ਼ਰ ਪਟੇਲ 27 ਤੇ ਹਾਰਦਿਕ ਪੰਡਿਆ ਦੀਆਂ 28 ਤੇਜ਼ਤਰਾਰ ਦੌੜਾਂ ਦਾ ਅਹਿਮ ਯੋਗਦਾਨ ਰਿਹਾ।

ਕਪਤਾਨ ਰੋਹਿਤ ਸ਼ਰਮਾ ਨੇ ਵੀ 28 ਦੌੜਾਂ ਦਾ ਯੋਗਦਾਨ ਪਾਇਆ। ਕੋਹਲੀ ਨੇ 98 ਗੇਂਦਾਂ ਦੀ ਪਾਰੀ ਵਿਚ 5 ਚੌਕੇ ਜੜੇ। ਹਾਰਦਿਕ ਪੰਡਿਆ ਨੇ 24 ਗੇਂਦਾਂ ’ਤੇ 28 ਦੌੜਾਂ ਦੀ ਪਾਰੀ ਵਿਚ 3 ਛੱਕੇ ਤੇ 1 ਚੌਕਾ ਜੜਿਆ। ਆਸਟਰੇਲੀਆ ਲਈ ਨਾਥਨ ਐਲਿਸ ਤੇ ਐਡਮ ਜ਼ੈਂਪਾ ਨੇ ਦੋ ਦੋ ਵਿਕਟ ਲਏ ਤੇ ਇਕ ਇਕ ਵਿਕਟ ਕੂਪਰ ਕੋਨੌਲੀ ਤੇ ਬੈੱਨ ਡਵਾਰਸ਼ੂਇਸ ਨੇ ਲਈ।

Comments

Leave a Reply

Your email address will not be published. Required fields are marked *