ਮਜੀਠੀਆ ਨੇ ਅਕਾਲੀ ਦਲ ਦੀ ਪਿੱਠ ‘ਚ ਛੁਰਾ ਮਾਰਿਆ- ਬਲਵਿੰਦਰ ਸਿੰਘ ਭੂੰਦੜ

ਅਮ੍ਰਿਕਸਰ : ਬਿਕਰਮ ਸਿੰਘ ਮਜੀਠੀਆ (Bikram Singh Majithia)  ਦੇ ਬਿਆਨ ਤੋਂ ਬਾਅਦ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ(balwinder singh bhunder) ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹ  ਬਿਕਰਮ ਸਿੰਘ ਮਜੀਠੀਆ ਨੇ ਸ਼੍ਰੋਮਣੀ ਕਮੇਟੀ ਦੇ ਫੈਸਲੇ ‘ਤੇ ਸਵਾਲ ਉਠਾ ਕੇ ਗਲਤ ਕੀਤਾ ਹੈ, ਜਦੋਂ ਕਿ ਇਹ ਉਹੀ ਕਮੇਟੀ ਹੈ ਜਿਸਦੇ ਪਹਿਲੇ ਪ੍ਰਧਾਨ ਉਨ੍ਹਾਂ ਦੇ ਪੜਦਾਦਾ ਸੁੰਦਰ ਸਿੰਘ ਮਜੀਠੀਆ ਸਨ। ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਬਾਰੇ ਲਿਆ ਗਿਆ ਫੈਸਲਾ ਬਹੁਤ ਸੋਚ-ਵਿਚਾਰ ਤੋਂ ਬਾਅਦ ਲਿਆ ਗਿਆ ਹੈ।

ਬਿਕਰਮ ਸਿੰਘ ਮਜੀਠੀਆ ਨੂੰ ਬਚਪਨ ਤੋਂ ਹੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਪਾਲਿਆ ਸੀ ਅਤੇ ਬਾਦਲ ਪਰਿਵਾਰ ਦੇ ਹਿੱਸੇ ਵਜੋਂ ਉਨ੍ਹਾਂ ਨੂੰ ਬਹੁਤ ਸਤਿਕਾਰ ਦਿੱਤਾ ਜਾਂਦਾ ਸੀ। ਸੁਖਬੀਰ ਸਿੰਘ ਬਾਦਲ ਨੇ ਔਖੇ ਸਮੇਂ ਵਿੱਚ ਮਜੀਠੀਆ ਦਾ ਪੂਰਾ ਸਾਥ ਦਿੱਤਾ, ਪਰ ਅੱਜ ਜਦੋਂ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਔਖੇ ਸਮੇਂ ਵਿੱਚੋਂ ਗੁਜ਼ਰ ਰਹੇ ਹਨ, ਤਾਂ ਮਜੀਠੀਆ ਨੂੰ ਉਨ੍ਹਾਂ ਦੇ ਨਾਲ ਖੜ੍ਹਾ ਹੋਣਾ ਚਾਹੀਦਾ ਸੀ, ਪਰ ਉਨ੍ਹਾਂ ਨੇ ਉਨ੍ਹਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

ਭੂੰਦੜ ਨੇ ਕਿਹਾ ਕਿ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਅਕਾਲੀ ਦਲ ਦੇ ਅੰਦਰਲੇ ਹਾਲਾਤਾਂ ਨੂੰ ਦੇਖਦੇ ਹੋਏ, ਮਜੀਠੀਆ ਦਾ ਫਰਜ਼ ਬਣਦਾ ਸੀ ਕਿ ਉਹ ਸੁਖਬੀਰ ਬਾਦਲ ਦੇ ਅਹਿਸਾਨਾਂ ਸਦਕਾ ਉਸ ਮਹਾਨ ਨੇਤਾ ਦੀ ਵਿਰਾਸਤ ਨੂੰ ਸੰਭਾਲਣ ਵਿੱਚ ਉਨ੍ਹਾਂ ਦਾ ਪੂਰਾ ਸਮਰਥਨ ਕਰੇ। ਉਨ੍ਹਾਂ ਨੇ ਕਿਹਾ ਕਿ ਮੈਂ ਇੱਕ ਵਾਰ ਫਿਰ ਬਿਕਰਮ ਸਿੰਘ ਮਜੀਠੀਆ ਦੇ ਇਸ ਕਦਮ ਦੀ ਨਿੰਦਾ ਕਰਦਾ ਹਾਂ ਅਤੇ ਉਨ੍ਹਾਂ ਨੂੰ ਵਿਰੋਧੀਆਂ ਦੀਆਂ ਸਾਜ਼ਿਸ਼ਾਂ ਦਾ ਹਿੱਸਾ ਬਣਨ ਦੀ ਬਜਾਏ ਇਕੱਠੇ ਹੋ ਕੇ ਇਨ੍ਹਾਂ ਸਾਜ਼ਿਸ਼ਾਂ ਦਾ ਮੁਕਾਬਲਾ ਕਰਨ ਦੀ ਸਲਾਹ ਦਿੰਦਾ ਹਾਂ।

ਭੂੰਦੜ ਨੇ ਸਪੱਸ਼ਟ ਕੀਤਾ ਕਿ ਪਾਰਟੀ ਦੇ ਅੰਦਰ ਹਰ ਇੱਕ ਆਗੂ ਤੇ ਵਰਕਰ ਨੂੰ ਆਪਣੇ ਵਿਚਾਰ ਰੱਖਣ ਦਾ ਪੂਰਾ ਅਧਿਕਾਰ ਹੈ।ਮੈਂ ਸੁਪਨੇ ਵਿੱਚ ਵੀ ਕਿਆਸ ਨਹੀਂ ਸੀ ਕਰ ਸਕਦਾ ਕਿ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਜਾਬਤੇ ਦੀ ਇਸਤਰਾਂ ਉਲੰਘਣਾ ਕਰਨਗੇ।

Comments

Leave a Reply

Your email address will not be published. Required fields are marked *