24 ਘੰਟਿਆਂ ਦੇ ਅੰਦਰ ਅੰਮ੍ਰਿਤਸਰ ਵਿੱਚ ਦੂਜਾ ਐਨਕਾਊਂਟਰ

ਪੰਜਾਬ ਵਿਚ ਅਮਨ ਕਾਨੂੰਨ ਨੂੰ ਲੈ ਕੇ ਪੰਜਾਬ ਪੁਲਿਸ ਲਗਾਤਾਰ ਚੌਕਸ ਹੈ। ਇਸੇ ਕੜੀ ਵਿਚ ਪੁਲਿਸ ਹਰ ਰੋਜ਼ ਗੈਂਗਸਟਰਾਂ ਵਿਰੁਧ ਕਾਰਵਾਈ ਕਰ ਰਹੀ ਹੈ। ਇਸੇ ਦੌਰਾਨ ਅੰਮ੍ਰਿਤਸਰ ‘ਚ ਪੁਲਿਸ ਨੇ ਇਕ ਹੋਰ ਐਨਕਾਊਂਟਰ ਕੀਤਾ ਹੈ। ਕੱਲ੍ਹ, ਪੁਲਿਸ ਨੇ ਦੋ ਨਸ਼ਾ ਤਸਕਰਾਂ ਜਗਤਾਰ ਸਿੰਘ ਅਤੇ ਅੰਗਰੇਜ਼ ਸਿੰਘ ਨੂੰ ਇੱਕ ਕਿਲੋਗ੍ਰਾਮ ਆਈਸ ਡਰੱਗ ਅਤੇ 1.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਸੀ। ਰਿਕਵਰੀ ਦੌਰਾਨ, ਜਗਤਾਰ ਸਿੰਘ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਇਸ ਲਈ ਪੁਲਿਸ ਨੂੰ ਗੋਲੀ ਚਲਾਉਣੀ ਪਈ।

ਐਸਐਚਓ ਅਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਜਗਤਾਰ ਸਿੰਘ ਨੂੰ ਅਟਾਰੀ ਨਾਲੇ ਦੇ ਨੇੜੇ ਲੈ ਗਈ ਸੀ, ਜਿੱਥੋਂ ਉਸ ਤੋਂ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਜਾਣੇ ਸਨ। ਪਰ ਜਿਵੇਂ ਹੀ ਪੁਲਿਸ ਨੇ ਮੌਕੇ ‘ਤੇ ਉਸ ਤੋਂ ਪੁੱਛਗਿੱਛ ਸ਼ੁਰੂ ਕੀਤੀ, ਉਸਨੇ ਆਪਣੇ ਆਪ ਨੂੰ ਪੁਲਿਸ ਵਾਲੇ ਤੋਂ ਛੁਡਾ ਲਿਆ ਅਤੇ ਭੱਜਣ ਲੱਗ ਪਿਆ। ਪੁਲਿਸ ਨੇ ਉਸਨੂੰ ਰੁਕਣ ਦੀ ਚੇਤਾਵਨੀ ਦਿੱਤੀ, ਪਰ ਜਦੋਂ ਉਹ ਨਹੀਂ ਰੁਕਿਆ ਤਾਂ ਪੁਲਿਸ ਨੇ ਗੋਲੀ ਚਲਾ ਦਿੱਤੀ, ਜੋ ਉਸਦੀ ਲੱਤ ਵਿੱਚ ਲੱਗੀ।

ਇਸ ਤੋਂ ਥੋੜ੍ਹੀ ਦੇਰ ਬਾਅਦ, ਪੁਲਿਸ ਨੇ ਜ਼ਖਮੀ ਜਗਤਾਰ ਸਿੰਘ ਨੂੰ ਫੜ ਲਿਆ ਅਤੇ ਉਸਨੂੰ ਲੋਪੋਕੇ ਹਸਪਤਾਲ ਲੈ ਗਈ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

Comments

Leave a Reply

Your email address will not be published. Required fields are marked *