ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਸੰਬੰਧੀ ਗਠਿਤ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਸਿੱਖ ਸੰਸਥਾ ਦੇ ਕੰਮਕਾਜ ਨਾਲ ਸੰਬੰਧਿਤ ਵਿਚਾਰ ਹੋਵੇਗੀ।
The post 7 ਮਾਰਚ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ appeared first on The Khalas Tv.
Leave a Reply