ਨਵੀਂ ਦਿੱਲੀ: ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੋਨੀਆ ਮਾਨ ਨੇ ਰਾਜਨੀਤੀ ਵਿੱਚ ਕਦਮ ਰੱਖਦਿਆਂ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਅੱਜ ਉਨ੍ਹਾਂ ਨੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲੈ ਕੇ ਆਪਣੇ ਨਵੇਂ ਸਿਆਸੀ ਸਫ਼ਰ ਦੀ ਸ਼ੁਰੂਆਤ ਕੀਤੀ।
ਸੋਨੀਆ ਮਾਨ, ਜੋ ਕਿ ਕਿਰਤੀ ਕਿਸਾਨ ਯੂਨੀਅਨ ਦੇ ਮਰਹੂਮ ਆਗੂ ਬਲਦੇਵ ਸਿੰਘ ਦੀ ਧੀ ਹਨ, ਪਹਿਲਾਂ ਵੀ ਸਮਾਜਿਕ ਮਾਮਲਿਆਂ ਵਿੱਚ ਸਰਗਰਮ ਰਹੀ ਹਨ। ਖੇਤੀਬਾੜੀ ਸੰਕਟ ਅਤੇ ਕਿਸਾਨ ਅੰਦੋਲਨਾਂ ਦੌਰਾਨ ਉਹ ਕਿਸਾਨਾਂ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕਰਦੀ ਰਹੀ ਹਨ।

ਇਸ ਤੋਂ ਪਹਿਲਾਂ ਵੀ, ਲੋਕ ਸਭਾ ਚੋਣਾਂ ਦੌਰਾਨ ਸੋਨੀਆ ਮਾਨ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਚਰਚਾ ਸੀ, ਪਰ ਹੁਣ ਉਨ੍ਹਾਂ ਨੇ ਆਧਿਕਾਰਿਕ ਤੌਰ ‘ਤੇ ਪਾਰਟੀ ਦੀ ਮੈਂਬਰਸ਼ਿਪ ਪ੍ਰਾਪਤ ਕਰ ਲਈ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਪੋਸਟ ਕਰਕੇ ਵੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ।
AAP ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੋਨੀਆ ਮਾਨ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

Leave a Reply