Wednesday , 19 February 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਅੱਜ ਛੁੱਟੀ ਦਾ ਐਲਾਨ! ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਜਗਤ ਗੁਰੂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਧੰਨ ਧੰਨ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਵਸ ਦੇ ਸਬੰਧ ‘ਚ ਡਿਪਟੀ ਕਮਿਸ਼ਨਰ ਪਠਾਨਕੋਟ ਅਦਿੱਤਿਆ ਉੱਪਲ ਵਲੋਂ ਪੱਤਰ ਜਾਰੀ ਕਰਕੇ ਜ਼ਿਲ੍ਹਾ ਪਠਾਨਕੋਟ ‘ਚ 12 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

ਜ਼ਿਲ੍ਹਾ ਪਠਾਨਕੋਟ ਅਧੀਨ ਪੈਂਦੇ ਸਾਰੇ ਸਰਕਾਰੀ/ਅਰਧ ਸਰਕਾਰੀ ਦਫਤਰਾਂ ਸਮੇਤ ਸਮੂਹ ਵਿਦਿਅਕ ਅਦਾਰਿਆਂ (ਸਰਕਾਰੀ/ਗੈਰਸਰਕਾਰੀ) ‘ਚ ਮਿਤੀ 12.09.2024 ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।ਇਸ ਤੋਂ ਇਲਾਵਾ ਜਿਹੜੇ ਸਕੂਲਾਂ ਅਤੇ ਕਾਲਜ ‘ਚ ਬੋਰਡ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਪ੍ਰੈਕਟੀਕਲ ਦੀ ਪ੍ਰੀਖਿਆ ਹੋ ਰਹੀ ਹੈ, ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।

Leave a Reply

Your email address will not be published. Required fields are marked *