ਅੱਜ 16 ਮਾਰਚ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ 3 ਸਾਲ ਪੂਰੇ ਹੋਣ ‘ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇੱਥੋਂ ਉਹ ਦੁਰਗਿਆਣਾ ਮੰਦਰ ਅਤੇ ਰਾਮਤੀਰਥ ਵੀ ਜਾਣਗੇ।
ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ 5 ਸਾਲ ਪੂਰੇ ਕਰਨਗੇ ਅਤੇ ਅਗਲੇ 5 ਸਾਲ ਵੀ ਮੁੱਖ ਮੰਤਰੀ ਬਣੇ ਰਹਿਣਗੇ। ਕੇਜਰੀਵਾਲ ਨੇ ਕਿਹਾ ਕਿ ਸਾਨੂੰ ਪੰਜਾਬ ਦੇ ਗਰੀਬਾਂ ਦੀ ਸੇਵਾ ਕਰਨੀ ਪਵੇਗੀ। ਲੋਕਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਪਵੇਗਾ। ਇਸ ਲਈ ਅਸੀਂ ਗੁਰੂਆਂ ਦਾ ਅਸ਼ੀਰਵਾਦ ਲੈਣ ਆਏ ਹਾਂ।
ਮੁੱਖ ਮੰਤਰੀ ਬਦਲਣ ਦੀਆਂ ਚਰਚਾਵਾਂ ’ਤੇ ਕੇਜਰੀਵਾਲ ਦਾ ਜਵਾਬ ਦਿੰਦਿਆ ਕਿਹਾ ਕਿ ਭਗਵੰਤ ਮਾਨ ਹੀ ਪੂਰੇ ਪੰਜ ਸਾਲ ਮੁੱਖ ਮੰਤਰੀ ਬਣੇ ਰਹਿਣਗੇ। ਅਗਲੀਆਂ ਚੋਣਾਂ ਤੋਂ ਬਾਅਦ ਵੀ ਭਗਵੰਤ ਮਾਨ ਹੀ ਮੁੱਖ ਮੰਤਰੀ ਬਣਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਭ ਤੋਂ ਵੱਡੀ ਸਮੱਸਿਆ ਨਸ਼ਿਆਂ ਤੇ ਭ੍ਰਿਸ਼ਟਾਚਾਰ ਦੀ ਹੈ। ਨਸ਼ਿਆਂ ਤੇ ਭ੍ਰਿਸ਼ਟਾਚਾਰ ਖਿਲਾਫ਼ ਪੰਜਾਬ ਵਿਚ ਯੁੱਧ ਸ਼ੁਰੂ ਹੋ ਗਿਆ ਹੈ, ਜੋ ਨਿਆਂ ਦੀ ਲੜਾਈ ਹੈ।
ਸੀਐਮ ਭਗਵੰਤ ਮਾਨ ਨੇ ਕਿਹਾ- ਪੰਜਾਬ ਵਿੱਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਚੱਲ ਰਹੀ ਹੈ। ਅਸੀਂ 52 ਹਜ਼ਾਰ ਨੌਕਰੀਆਂ ਦਿੱਤੀਆਂ। ਅਰਵਿੰਦ ਕੇਜਰੀਵਾਲ ਗੁਰੂਆਂ ਤੋਂ ਆਪਣੀਆਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਅਤੇ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰਦੇ ਰਹਿਣ ਲਈ ਆਸ਼ੀਰਵਾਦ ਲੈਣ ਆਏ ਹਨ।
Leave a Reply