ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਾਜ਼ਪੋਸ਼ੀ ਦੇ ਵਿਰੋਧ ਵਿੱਚ ਆਈਆਂ ਨਿਹੰਗ ਸਿੰਘ ਜਥੇਬੰਦੀਆਂ

ਸ੍ਰੀ ਅਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਇੱਥੇ ਹੀ ਦੱਸ ਦਈਏ ਕਿ ਸੇਵਾ ਸੰਭਾਲ ਸਮਾਗਮ ਦੇ ਸਮੇਂ ਤੋਂ ਪਹਿਲਾਂ ਹੀ ਗਿਆਨੀ ਕੁਲਦੀਪ ਸਿੰਘ ਦੀ ਦਸਤਾਰਬੰਦੀ ਕੀਤੀ ਗਈ ਹੈ।

ਇਸ ਸਮਾਗਮ ਪਹਿਲਾਂ 11 ਵਜੇ ਸਵੇਰੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਣਾ ਸੀ ਪਰ ਕਿਆਸ ਲਗਾਏ ਜਾ ਰਹੇ ਨੇ ਕਿ ਨਿਹੰਗ ਜਥੇਬੰਦੀਆਂ ਦੇ ਵਿਰੋਧ ਨੂੰ ਲੈ ਕੇ ਸਮੇਂ ਤੋਂ ਪਹਿਲਾਂ ਹੀ ਤੜਕੇ ਸਵੇਰੇ ਕਰੀਬ 2: 30 ਵਜੇ ਗਿਆਨੀ ਕੁਲਦੀਪ ਸਿੰਘ ਨੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ।

ਪਰ ਨਿਹੰਗ ਸਿੰਘ ਜਥੇਬੰਦੀਆਂ ਨੇ ਨਵੇਂ ਬਣੇ ਜਥੇਦਾਰ ਨੂੰ ਪਰਵਾਨ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਨਿਹੰਗ ਸਿੰਘ ਜਥੇਬੰਦੀਆਂ ਭਾਰੀ ਗਿਣਤੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ। 96 ਕਰੋੜ ਰੁਪਏ ਵਾਲੇ ਨਿਹੰਗ ਸਿੰਘ ਗਰੁੱਪ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਇਸ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ  ਉਨ੍ਹਾਂ ਨੇ ਕਿਹਾ ਕਿ ਅੱਜ ਜਿਹੜਾ ਚੋਰੀ ਦੇ ਨਾਲ ਲੋਕ ਛੁਪ ਕੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਤੋਂ ਬਗੈਰ ਹੀ ਕੁਖ ਕੁ ਸਾਥੀਆਂ ਨੂੰ ਨਾਲ ਲੈ ਕੇ ਆਪਣੇ ਪ੍ਰਵਾਨਗੀ ਦਰਜ ਕਰਵਾ ਦਿੱਤੀ ਹੈ ਪਰ ਨਿਹੰਗ ਸਿੰਘ ਜਥੇਬੰਦੀਆਂ ਤੇ ਸਿੱਖ ਕੌਮ ਇਸ ਚੀਜ਼ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ ਤੇ ਸਿੱਖ ਪੰਥ ਦੇ ਵਿਰੁੱਧ ਇਹ ਸਾਰੇ ਕਾਰਜ ਕੀਤੇ ਗਏ ਹਨ ਖਾਲਸਾ ਪੰਥ ਤੇ ਸਿੱਖ ਸੰਗਤ ਨੂੰ ਇਹ ਬਿਲਕੁਲ ਵੀ ਮਨਜ਼ੂਰ ਨਹੀਂ।

ਉਹਨਾਂ ਇਹ ਵੀ ਕਿਹਾ ਕਿ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਕੋਈ ਵੀ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਰਾਜਨੀਤਿਕ ਗੱਲਬਾਤ ਨਹੀਂ ਕੀਤੀ ਜਾਵੇਗੀ ਤੇ ਨਾ ਹੀ ਕੋਈ ਹੋਰ ਅਜਿਹਾ ਕਦਮ ਚੁੱਕਿਆ ਜਾਵੇਗਾ ਜਿਸ ਦੇ ਕਰਕੇ ਪੰਥ ਨੂੰ ਨੁਕਸਾਨ ਹੋਵੇ ਸ਼ਾਂਤੀਪੂਰਨ ਢੰਗ ਨਾਲ ਅਸੀਂ ਤਮਾਮ ਸਿੱਖ ਸੰਗਤ ਦੇ ਵਿੱਚ ਜੋ ਅੱਜ ਕੁਝ ਵੀ ਮਨਜ਼ੂਰ ਨਹੀਂ ਕੀਤਾ ਜਾ ਸਕਦਾ।

ਦੱਸ ਦਈਏਓ ਕਿ ਲੰਘੇ ਕੱਲ੍ਹ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਨਵੇਂ ਬਣੇ ਜਥੇਦਾਰ ਦੀ ਦਸਤਾਰ ਬੰਦੀ ਦਾ ਵਿਰੋਧ ਕੀਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉਹ ਨਵੇਂ ਜਥੇਦਾਰ ਦੀ ਤਾਜਪੋਸ਼ੀ ਨਹੀਂ ਹੋਣ ਦੇਣਗੇ। ਇਸਦੇ ਨਾਲ ਉਨ੍ਹਾਂ ਨੇ ਕੱਲ੍ਹ ਨੂੰ ਨਿਹੰਗ ਜਥੇਬੰਦੀਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ ਸੀ।  ਉਨ੍ਹਾਂ ਨੇ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਆਪਣਾ ਫੈਸਲਾ ਵਾਪਸ ਲਵੇ।  ਉਨ੍ਹਾਂ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਅਹੁਦਿਆਂ ’ਤੇ ਮੁੜ ਬਹਾਲ ਕੀਤਾ ਜਾਵੇ।

 

Comments

Leave a Reply

Your email address will not be published. Required fields are marked *