ਟਰੈਕਟਰ ਟਰਾਲੀ ਅਤੇ ਬੱਸ ਦੀ ਭਿਆਨਕ ਟੱਕਰ, 4 ਵਿਅਕਤੀਆਂ ਦੀ ਮੌਤ, ਦਿੱਲੀ ਤੋਂ ਜੰਮੂ ਜਾ ਰਹੇ ਸਨ ਯਾਤਰੀ

ਜਲੰਧਰ ਪਠਾਨਕੋਟ ਕੌਮੀ ਸ਼ਾਹ ਮਾਰਗ  (Road accident Jalandhar Pathankot National Highway ) ’ਤੇ ਇੱਕ ਦਰਦਨਾਕ ਸੜਕ ਵਾਪਰਿਆ ਹੈ ਜਿਸ ਵਿੱਚ 4 ਜਣਿਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਜਲੰਧਰ ਪਠਾਨਕੋਟ ਕੌਮੀ ਸ਼ਾਹ ਮਾਰਗ ’ਤੇ ਸਥਿਤ ਅੱਡਾ ਕਾਲਾ ਬੱਕਰਾ ਨਜ਼ਦੀਕ ਇੱਟਾਂ ਨਾਲ ਭਰੀ ਇਕ ਟਰੈਕਟਰ ਟਰਾਲੀ ਅਤੇ ਬੱਸ ਵਿਚਕਾਰ ਭਿਆਨਕ ਟੱਕਰ ਹੋਣ ਕਾਰਨ ਬੱਸ ਸਵਾਰ 4 ਵਿਅਕਤੀਆਂ ਦੀ ਮੌਤ ਅਤੇ ਦਰਜਨ ਦੇ ਕਰੀਬ ਸਵਾਰੀਆਂ ਦੇ ਜ਼ਖਮੀ ਹੋ ਗਏ।

ਟੱਕਰ ਇੰਨੀ ਭਿਆਨਕ ਸੀ ਕਿ ਇੱਟਾਂ ਨਾਲ ਭਰੀ ਟਰੈਕਟਰ ਟਰਾਲੀ ਸੜਕ ਵਿਚਕਾਰ ਪਲਟ ਗਈ ਅਤੇ ਬੱਸ ਦਾ ਕੈਬਿਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਬੱਸ ਕੈਬਿਨ ਵਿਚ ਬੱਸ ਚਾਲਕ ਅਤੇ ਇਕ ਹੋਰ ਵਿਅਕਤੀ ਨੂੰ ਜੇ.ਸੀ.ਬੀ. ਮਸ਼ੀਨ ਦੀ ਮਦਦ ਨਾਲ ਤੋੜ ਕੇ ਬਾਹਰ ਕੱਢਿਆ ਗਿਆ।

ਇਸ ਹਾਦਸੇ ਵਿਚ ਬੱਸ ਚਾਲਕ ਸਮੇਤ 4 ਵਿਅਕਤੀਆਂ ਦੀ ਮੌਤ ਹੋ ਗਈ। ਐਸ.ਐਸ.ਐਫ਼. ਦੀ ਟੀਮ ਅਤੇ ਪੁਲਿਸ ਚੌਂਕੀ ਪਚਰੰਗਾ ਦੇ ਮੁਲਾਜ਼ਮਾਂ ਵਲੋਂ ਮੌਕੇ ’ਤੇ ਪਹੁੰਚ ਕੇ ਜ਼ਖਮੀ ਸਵਾਰੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਅਤੇ ਵਾਹਨਾਂ ਨੂੰ ਸਾਈਡ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਇਹ ਬੱਸ ਦਿੱਲੀ ਤੋਂ ਜੰਮੂ ਕਟੜਾ ਨੂੰ ਸਵਾਰੀਆਂ ਲੈ ਕੇ ਜਾ ਰਹੀ ਸੀ ਕਿ ਕਾਲਾ ਬੱਕਰਾ ਨਜ਼ਦੀਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।

Comments

Leave a Reply

Your email address will not be published. Required fields are marked *