ਨਵੇਂ ਜਥੇਦਾਰ ਵੱਲੋਂ ਸੇਵਾ ਸੰਭਾਲ ’ਤੇ ਗਿਆਨੀ ਹਰਪ੍ਰੀਤ ਸਿੰਘ ਦੇ ਤਿੱਖੇ ਸਵਾਲ

ਸ੍ਰੀ ਅਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਤੈਅ ਸਮੇਂ ਤੋਂ ਪਹਿਲਾਂ ਸੇਵਾ ਸੰਭਾਲ ਲਈ ਹੈ।

ਜਿਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਨਿਹੰਗ  ਸਿੰਘ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਗਿਆਨ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਚੁਣ ਗਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅੱਜ ਸੇਵਾ ਸੰਭਾਲਣ ’ਤੇ  ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ, ਨਾ ਗ੍ਰੰਥ ਹਾਜ਼ਰ, ਨਾ ਪੰਥ ਹਾਜ਼ਰ ਤੇ ਹੋ ਗਈ ਦਸਤਾਰਬੰਦੀ।

ਇੱਕ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ, ਨਾ ਗ੍ਰੰਥ ਹਾਜਰ, ਨਾ ਪੰਥ ਹਾਜਰ ਤੇ ਹੋ ਗਈ ਦਸਤਾਰਬੰਦੀ। ਉਨ੍ਹਾਂ ਅੱਗੇ ਕਿਹਾ ਕਿ ਭਗੌੜਿਆਂ ਦੀ ਟੰਗਣਾ ਮਨੌਤ ਗਿਆਨੀ ਹਰਪ੍ਰੀਤ ਸਿੰਘ ਬਾਰੇ ਚੀਕ ਚੀਕ ਕੇ ਆਖਦੀ ਸੀ ਕਿ ਇਸ ਨੇ ਮਰਿਆਦਾ ਦੀ ਉਲੰਘਣਾ ਕੀਤੀ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਬਾਰੇ ਵੀ ਦੋਸ਼ ਲਾਇਆ ਗਿਆ ਕਿ ਇਨਾ ਨੇ ਮਰਿਆਦਾ ਅਨੁਸਾਰ ਕਾਰਜ ਨਹੀ ਕੀਤੇ।

ਉਨ੍ਹਾਂ ਨੇ ਕਿਹਾ ਕਿ ਹੁਣ ਅੱਜ ਕਿਹੜੀ ਮਰਿਆਦਾ ਦੀ ਪਾਲਣਾ ਹੋਈ। ਨਾ ਸੱਚਿਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ ਦੇ ਹੈਡ ਗ੍ਰੰਥੀ ਜਾਂ ਗ੍ਰੰਥੀ ਸਿੰਘ ਸਾਹਿਬ ਹਾਜਰ ਨਾ ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਹਾਜਰ ਨਾ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਾਂ ਸੀਨੀਅਰ ਮੀਤ ਪ੍ਰਧਾਨ ਹਾਜਰ ਨਾ ਮੈਂਬਰ ਹਾਜਰ ਨਾ ਦੁਜੇ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬ ਜਾਂ ਹੈੱਡ ਗ੍ਰੰਥੀ ਸਾਹਿਬ ਹਾਜਰ ਤੇ ਹੋ ਗਈ ਦਸਤਾਰ ਬੰਦੀ।

 

Comments

Leave a Reply

Your email address will not be published. Required fields are marked *