ਪਾਕਿਸਤਾਨ ਸਰਕਾਰ ਨੇ 46 ਹੋਰ ਗੁਰਦੁਆਰਿਆਂ ਨੂੰ ਬਹਾਲ ਕਰਨ ਦੀ ਯੋਜਨਾ ਬਣਾਈ

ਪਾਕਿਸਤਾਨ ਸਰਕਾਰ ਨੇ ਸਿੱਖਾਂ ਲਈ ਇੱਕ ਅਹਿਮ ਫੈਸਲਾ ਲਿਆ ਹੈ। ਸਰਕਾਰ ਨੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਗਿਣਤੀ ਵਧਣ ਦੇ ਮੱਦੇਨਜ਼ਰ ਘੱਟੋ-ਘੱਟ 46 ਹੋਰ ਗੁਰਦੁਆਰਿਆਂ ਅਤੇ ਸਿੱਖ ਧਰਮ, ਹਿੰਦੂ ਧਰਮ ਤੇ ਬੁੱਧ ਧਰਮ ਦੇ ਹੋਰ ਧਾਰਮਕ ਸਥਾਨਾਂ ਨੂੰ ਬਹਾਲ ਕਰਨ ਦੀ ਯੋਜਨਾ ਬਣਾਈ ਹੈ।

ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ‘ਕਰਤਾਰਪੁਰ ਲਾਂਘਾ: ਸ਼ਾਂਤੀ ਅਤੇ ਸਦਭਾਵਨਾ ਲਈ ਪਾਕਿਸਤਾਨ ਦੀਆਂ ਪਹਿਲਕਦਮੀਆਂ’ ਵਿਸ਼ੇ ’ਤੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਰਤਾਰਪੁਰ ਲਾਂਘੇ ਨੇ ਅੰਤਰ-ਧਰਮ ਸਦਭਾਵਨਾ ਪ੍ਰਤੀ ਪਾਕਿਸਤਾਨ ਦੀ ਵਚਨਬੱਧਤਾ ਨੂੰ ਮਜ਼ਬੂਤ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਚੁਨੌਤੀਆਂ ਦੇ ਬਾਵਜੂਦ ਸਿੱਖ ਸ਼ਰਧਾਲੂਆਂ ਦੀ ਗਿਣਤੀ ’ਚ 72 ਫੀ ਸਦੀ ਦਾ ਵਾਧਾ ਹੋਇਆ ਹੈ। ਭਾਰਤ ਤੋਂ ਆਉਣ ਵਾਲੇ ਲੋਕ ਪਿਆਰ ਅਤੇ ਪ੍ਰਾਹੁਣਚਾਰੀ ਦੀਆਂ ਯਾਦਾਂ ਲੈ ਕੇ ਵਾਪਸ ਆਉਂਦੇ ਹਨ।’’ ਇੰਸਟੀਚਿਊਟ ਆਫ ਸਟਰੈਟੇਜਿਕ ਸਟੱਡੀਜ਼ ਇਸਲਾਮਾਬਾਦ (ਆਈ.ਐਸ.ਐਸ.ਆਈ.) ਵਲੋਂ ਕਰਵਾਏ ਇਸ ਪ੍ਰੋਗਰਾਮ ’ਚ ਸਰਕਾਰੀ ਅਧਿਕਾਰੀਆਂ, ਵਿਦਵਾਨਾਂ ਅਤੇ ਪੱਤਰਕਾਰਾਂ ਨੇ ਧਾਰਮਕ ਸਹਿ-ਹੋਂਦ ਅਤੇ ਖੇਤਰੀ ਕੂਟਨੀਤੀ ’ਤੇ ਲਾਂਘੇ ਦੇ ਪ੍ਰਭਾਵ ਬਾਰੇ ਵਿਚਾਰ ਵਟਾਂਦਰੇ ਲਈ ਇਕੱਠੇ ਹੋਏ।

 

Leave a Reply

Your email address will not be published. Required fields are marked *