ਭਾਰਤ ਮਾਲਾ ਯੋਜਨਾ ਮਾਮਲੇ, ਕਿਸਾਨ ਅਤੇ ਪੁਲਿਸ ਆਪਸ ‘ਚ ਭਿੜੇ, ਕਈ ਕਿਸਾਨ ਹੋਏ ਜ਼ਖ਼ਮੀ

ਗੁਰਦਾਸਪੁਰ : ਭਾਰਤ ਮਾਲਾ ਯੋਜਨਾ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਸਰਕਾਰ ਬਿਨਾਂ ਮੁਆਵਜੋ ਤੋਂ ਕਿਸਾਨਾਂ ਦੀਆਂ ਜ਼ਮੀਨਾਂ ਦੱਬ ਰਹੀ ਹੈ। ਇਸੇ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਵਿੱਚ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਝੜਪ ਹੋਈ। ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਪਿੰਡ ਨੰਗਲ ਝੌਰ ਵਿਖੇ ਦਿੱਲੀ-ਕਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਪ੍ਰਾਪਤੀ ਨੂੰ ਲੈ ਕੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਹੋਈ।

ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਵਾਜਬ ਮੁੱਲ ਨਹੀਂ ਦਿੱਤਾ ਗਿਆ, ਜਿਸ ਕਾਰਨ ਉਹ ਜ਼ਮੀਨ ਪ੍ਰਾਪਤੀ ਦਾ ਵਿਰੋਧ ਕਰ ਰਹੇ ਹਨ। ਝੜਪ ਦੌਰਾਨ ਕੁਝ ਕਿਸਾਨ ਜ਼ਖਮੀ ਦੱਸੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਮੋਦੀ ਸਰਕਾਰ ਦੇ ਹੱਕ ਵਿੱਚ ਭੁਗਤ ਰਹੀ ਹੈ।

ਉਨ੍ਹਾਂ ਨੇ ਕਿ  ਅੱਜ ਤੜਕਸਾਰ ਗੁਰਦਾਸਪੁਰ ਜਿਲੇ ਦੇ ਪਿੰਡ ਨੰਗਲ ਝੌਰ ਅਤੇ ਪਰਥ ਵਿੱਚ ਵਗੈਰ ਕਿਸਾਨਾਂ ਨੂੰ ਮੁਆਵਜ਼ਾ ਸਰਕਾਰ ਵੱਲੋਂ ਭਾਰਤ ਮਾਲਾ ਯੋਜਨਾ ਦੇ ਤਹਿਤ ਸੜਕਾਂ ਕੱਢੀਆਂ ਜਾ ਰਹੀਆਂ ਹਨ ਪਰ ਜਦਂ ਅੱਜ ਕਿਸਾਨਾਂ ਨੇ ਇਸਦਾ ਸ਼ਾਂਜਮਈ ਢੰਗ ਨਾਲ ਵਿਰੋਧ ਕੀਤਾ ਤਾਂ ਪ੍ਰਸਾਸ਼ਨ ਨੇ ਪੁਲਿਸ ਫੋਰਸ ਨਾਲ ਉੱਥੇ ਪਹੁੰਚ ਕੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਹੈ। ਜਿਸ ਵਿੱਚ ਦਰਜਨਾਂ ਕਿਸਾਨ ਗੰਭੀਰ ਜ਼ਖ਼ਮੀ ਹੋ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਨਾਲ ਨਿਜੱਠਣ ਲਈ ਅੱਜ ਅੰਮ੍ਰਿਤਸਰ ਵਿਖੇ ਮੀਟਿੰਗ ਕਰ ਇੱਕ ਪ੍ਰੈਸ ਕਾਨਫਰੰਸ ਕਰਕੇ ਅਗਲੀ ਰਣਨੀਤੀ ਦੱਸਣਗੇ। ਉਨ੍ਹਾਂਅ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਦੇ ਲਈ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਅਤੇ ਇਸ ਦਾ ਆਮ ਜਨਤਾ ਨੂੰ ਇੱਕ ਵੀ ਫਾਇਦਾ ਨਹੀਂ ਹੈ।

 

 

Comments

Leave a Reply

Your email address will not be published. Required fields are marked *