ਲੁਧਿਆਣਾ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਬਦਮਾਸ਼ਾਂ ਦੇ ਪੱਟ ਵਿੱਚ ਲੱਗੀ ਗੋਲੀ

ਲੁਧਿਆਣਾ ’ਚ ਧਾਂਦਰਾ ਰੋਡ ਉੱਤੇ ਦੇਰ ਰਾਤ  ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਦਰਅਸਲ ਪੁਲਿਸ ਵਲੋਂ ਨਾਕਾਬੰਦੀ ਕੀਤੀ ਹੋਈ ਸੀ। ਪੁਲਿਸ ਮੁਲਾਜ਼ਮਾਂ ਨੇ ਐਕਟਿਵਾ ਸਵਾਰ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਉਨ੍ਹਾਂ ਨੇ ਰੁਕਣ ਦੀ ਬਜਾਏ ਪੁਲਿਸ ਉੱਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਦੌਰਾਨ ਦੋਵੇਂ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਦੋਵਾਂ ਨੂੰ ਜ਼ਖ਼ਮੀ ਹਾਲਤ ਵਿਚ ਕਾਬੂ ਕਰ ਕੇ ਸਿਵਲ ਹਸਪਤਾਲ ਵਿਚ  ਇਲਾਜ ਲਈ ਦਾਖਲ ਕਰਵਾਇਆ ਗਿਆ।

ਜਾਣਕਾਰੀ ਮੁਤਾਬਕ ਦੁੱਗਰੀ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਵਿੱਚ ਸਵੇਰੇ 1.15 ਵਜੇ ਦੋ ਅਪਰਾਧੀਆਂ ਨੂੰ ਘੇਰ ਲਿਆ। ਦੋਵੇਂ ਅਪਰਾਧੀਆਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਵਿੱਚ, ਪੁਲਿਸ ਪਾਰਟੀ ਨੇ ਵੀ ਉਕਤ ਬਦਮਾਸ਼ਾਂ ‘ਤੇ ਗੋਲੀਬਾਰੀ ਕੀਤੀ। ਜਿਸ ਵਿੱਚ ਦੋਵੇਂ ਅਪਰਾਧੀ ਜ਼ਖਮੀ ਹੋ ਗਏ।

ਗੋਲੀ ਬਦਮਾਸ਼ਾਂ ਦੇ ਪੱਟ ਵਿੱਚ ਲੱਗੀ

ਦੋਵੇਂ ਅਪਰਾਧੀਆਂ ਦੇ ਪੱਟ ਵਿੱਚ ਗੋਲੀ ਲੱਗੀ ਹੈ। ਗੈਂਗਸਟਰਾਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਦੇ ਨਾਲ ਹੀ ਪੁਲਿਸ ਪਾਰਟੀ ਨੇ ਦੋਵਾਂ ਬਦਮਾਸ਼ਾਂ ਕੋਲੋਂ ਮਿਲੇ ਹਥਿਆਰਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਜਦੋਂ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਦੋਵਾਂ ਅਪਰਾਧੀਆਂ ਦੀ ਪਛਾਣ ਗਗਨਦੀਪ ਸਿੰਘ ਗੱਗੂ ਅਤੇ ਮਨਦੀਪ ਕੁਮਾਰ ਮਿੱਠੂ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਬਲਾਤਕਾਰ, ਐਨਡੀਪੀਐਸ ਅਤੇ ਲੁੱਟ ਦਾ ਮਾਮਲਾ ਦਰਜ ਹੈ। ਦੋਵੇਂ ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਦੁੱਗਰੀ ਇਲਾਕੇ ਦੇ ਇੱਕ ਸਪਾ ਸੈਂਟਰ ਦੇ ਰਿਸੈਪਸ਼ਨਿਸਟ ਦੀ ਸੋਨੇ ਦੀ ਚੇਨ ਖੋਹ ਲਈ ਸੀ।

Comments

Leave a Reply

Your email address will not be published. Required fields are marked *