ਲੁਧਿਆਣਾ ਵਿਖੇ ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ

ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੇ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿਖੇ ਜਵਾਹਰ ਨਗਰ ਵਿਚ ਪਹੁੰਚੇ। ਇਥੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਰਾਜ ਸਭਾ ਮੈਂਬਰ ਅਤੇ ਲੁਧਿਆਣਾ ਵੈਸਟ ਹਲਕੇ ਤੋਂ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿਚ ਰੈਲੀ ਕੀਤੀ ਗਈ, ਉਥੇ ਹੀ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ।

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪਰਸੋਂ 900 ਨੌਕਰੀਆਂ ਲਈ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਰਹੇ ਹਾਂ। ਅੱਗੇ ਵੀ ਪੰਜਾਬ ਵਿਚ ਨੌਜਵਾਨ ਪੀੜ੍ਹੀ ਨੂੰ ਨੌਕਰੀਆਂ ਮਿਲਣਗੀਆਂ।

ਮਾਨ ਨੇ ਆਪਣੀ ਸਰਕਾਰ ਦੇ ਗੁਣ ਗਾਉਂਦਿਆਂ ਕਿਹਾ ਕਿ ਸਾਡੀ ਸਰਕਾਰ ਬਣੇ ਤਿੰਨ ਸਾਲ ਹੋ ਗਏ ਹਨ, ਕੋਈ ਘਪਲਾ, ਕੋਈ ਮਾੜਾ ਕੰਮ ਸਰਕਾਰ ਨੇ ਨਹੀਂ ਕੀਤਾ ਹੈ। ਮਾਨ ਨੇ ਕਿਹਾ ਕਿ ਦੇਸ਼ ਦੇ ਵਿਚ ਇਕੋ-ਇਕ ਲੀਡਰ ਹੈ, ਜਿਸ ਨੇ ਵੋਟਾਂ ਦੌਰਾਨ ਆ ਕੇ ਕਹਿ ਦਿੱਤਾ ਸੀ ਕਿ ਜੇਕਰ ਮੇਰੇ ਕੰਮ ਚੰਗੇ ਲੱਗਣ ਤਾਂ ਪੰਜਾਬ ਦੇ ਲੋਕ ਵੋਟਾਂ ਪਾਉਣ, ਨਹੀਂ ਤਾਂ ਨਾ ਪਾਉਣ। ‘ਝਾੜੂ’ ਦਾ ਸਾਡੀ ਪਾਰਟੀ ਦਾ ਚੋਣ ਨਿਸ਼ਾਨ ਹੈ, ਜੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਸਾਰੇ ਦੋਸ਼ ਵਿਚੋਂ ਸਫ਼ਾਈ ਕਰੇਗਾ।

ਉਨ੍ਹਾਂ ਨੇ  ਭਜਪਾ ’ਤੇ ਨਾਨਾ ਸਾਧਦਿਆਂ ਕਿਹਾ ਕਿ ਭਾਜਪਾ ਵਾਲੇ ਤਾਂ ਘਪਲੇ ਕਰਕੇ ਜਿੱਤਦੇ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿਚ 52 ਹਜ਼ਾਰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਜੋਕਿ ਬਿਨਾਂ ਸਿਫ਼ਾਰਿਸ਼ ਦੇ ਦਿੱਤੀਆਂ ਹਨ। ਜਿਸ ਵਿਚ ਕੋਈ ਅਮੀਰੀ-ਰੀਬੀ ਨਹੀਂ ਵੇਖੀ ਗਈ ਹੈ। ਸਾਡੀ ਨੀਅਤ ਬਿਲਕੁਲ ਸਾਫ਼ ਹੈ।

ਮੁੱਖ ਮੰਤਰੀ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪਰਸੋਂ 900 ਨੌਕਰੀਆਂ ਲਈ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਰਹੇ ਹਾਂ। ਅੱਗੇ ਵੀ ਪੰਜਾਬ ਵਿਚ ਨੌਜਵਾਨ ਪੀੜ੍ਹੀ ਨੂੰ ਨੌਕਰੀਆਂ ਮਿਲਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ‘ਤੇ ਵੀ ਸ਼ਬਦੀ ਹਮਲੇ ਕੀਤੇ।  ਉਥੇ ਹੀ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਬੋਲਦੇ ਹੋਏ ਕਿਹਾ ਕਿ ਜਵਾਹਰ ਕੈਂਪਸ ਦੀਆਂ ਸੜਕਾਂ ਦੀ ਮੁਰੰਮਤ ਹੋ ਰਹੀ ਹੈ, ਇਕ ਵੀ ਸੜਕ ਅਜਿਹੀ ਨਹੀਂ ਹੋਵੇਗੀ, ਜੋ ਖ਼ਰਾਬ ਹੋਵੇ। ਇਸ ਦੇ ਨਾਲ ਹੀ ਪਾਣੀ ਦੀਆਂ ਪਾਈਪ ਲਾਈਨਾਂ ਵੀ ਵਿੱਛ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗਰਮੀਆਂ ਵਿਚ ਲੋਕਾਂ ਨੂੰ ਬਿਨਾਂ ਬਿਜਲੀ ਦੇ ਨਹੀਂ ਰਹਿਣਾ ਪਵੇਗਾ, ਹਰ ਪਾਸੇ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਸੰਜੀਵ ਅਰੋੜਾ ਨੇ ਕਿਹਾ ਕਿ ਜਵਾਹਰ ਨਗਰ ਵਾਸੀਆਂ ਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।

 

 

Comments

Leave a Reply

Your email address will not be published. Required fields are marked *