ਸੰਸਦ ਦੇ ਬਾਹਰ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਕਿਸਾਨਾਂ ਦੇ ਹੱਕ ਦੀ ਕੀਤੀ ਗੱਲ

ਪੰਜਾਬ ਪੁਲਿਸ ਨੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਦੀ ਸ਼ੰਭੂ ਅਤੇ ਖਨੌਰੀ ਸਰਹੱਦ ਨੂੰ ਖਾਲੀ ਕਰਵਾ ਲਿਆ ਹੈ। ਇੱਥੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਟਾ ਦਿੱਤਾ ਗਿਆ। ਇਸ ਦੌਰਾਨ 200 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਬਣਾਏ ਗਏ ਸ਼ੈੱਡਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ।

ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪੰਜਾਬ-ਹਰਿਆਣਾ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਹਟਾਉਣ ਅਤੇ ਹੋਰ ਮੁੱਦਿਆਂ ’ਤੇ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ।

ਰਾਜਾ ਵੜਿੰਗ ਨੇ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ’ਤੇ ਅੱਤਿਆਚਾਰ ਕੀਤੇ ਗਏ ਹਨ, ਮੈਂ ਇਸ ਦੀ ਨਿੰਦਾ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ ਜੋ ਕਹਿੰਦੀਆਂ ਸਨ ਕਿ ਅਸੀਂ ਕਿਸਾਨਾਂ ਦੇ ਸ਼ੁਭਚਿੰਤਕ ਹਾਂ। ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ (ਕਿਸਾਨਾਂ) ਨੂੰ ਕੁੱਟਣ ਦਾ ਕੰਮ ਕੀਤਾ ਹੈ, ਅਜਿਹਾ ਨਹੀਂ ਹੋਣਾ ਚਾਹੀਦਾ।

 

Comments

Leave a Reply

Your email address will not be published. Required fields are marked *