18 ਮਾਰਚ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਵੱਡਾ ਦਿਨ ! ਸਾਰੀਆਂ ਸਿੱਖ ਜਥੇਬੰਦੀਆਂ ਨੂੰ ਪਹੁੰਚਣ ਦੀ ਅਪੀਲ

ਬਿਉਰੋ ਰਿਪੋਰਟ – ਸ੍ਰੋਮਣੀ ਅਕਾਲੀ ਦਲ ਵਿੱਚ ਭਰਤੀ ਲਈ ਸ੍ਰੀ ਅਕਾਲ ਤਖਤ ਵੱਲੋਂ ਬਣਾਈ ਗਈ ਨਿਗਰਾਨ ਕਮੇਟੀ ਨੇ 18 ਮਾਰਚ ਤੋਂ ਭਰਤੀ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ । ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਯਾਲੀ,ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ,ਇਕਬਾਲ ਸਿੰਘ ਝੂੰਦਾਂ,ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਸਾਂਝਾ ਬਿਆਨ ਜਾਰੀ ਕੀਤਾ ਹੈ । ਕਮੇਟੀ ਨੇ ਕਿਹਾ ਅਸੀਂ ਸ੍ਰੀ ਅਕਾਲ ਤਖਤ ਨੂੰ ਸਮਰਪਿਤ ਹਾਂ ।

18 ਮਾਰਚ ਨੂੰ ਸ੍ਰੀ ਅਕਾਲ ਤਖਤ ਦੇ ਸਾਹਮਣੇ ਅਰਦਾਸ ਦੇ ਨਾਲ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ । ਕਮੇਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਭਰਤੀ ਦੇ ਲਈ ਪਰਚੀਆਂ ਛੱਪ ਚੁੱਕਿਆ ਹਨ । ਕਮੇਟੀ ਦੇ ਵੱਲੋਂ ਭਰਤੀ ਦੀਆਂ ਕਾਪੀਆਂ ਲੈਣ ਲਈ 0172-5201704 ਨੰਬਰ ਜਾਰੀ ਕੀਤਾ ਗਿਆ ਹੈ ਇਸ ‘ਤੇ ਮਿਸਡ ਕਾਲ ਕਰਨ ‘ਤੇ ਦਫ਼ਤਰ ਤੁਹਾਡੇ ਨਾਲ ਸੰਪਰਕ ਕਰੇਗਾ। ਕਮੇਟੀ ਦੀ ਕੋਸ਼ਿਸ਼ ਹੈ ਪਿੰਡ ਲੈਵਲ ਦਾ ਵਰਕਰ ਵੀ ਜੇਕਰ ਕਾਪੀ ਸਿੱਧੀ ਲੈਣੀ ਚਾਹੁੰਣ ਤਾਂ ਉਹ ਕਾਪੀ ਲੈ ਸਕੇਗਾ। ਕਿਉਕਿ ਇੱਕ ਕਾਪੀ ਭਰਨ ਨਾਲ ਸਰਕਲ ਦਾ ਡੈਲੀਗੇਟ ਬਣੇਗਾ।

ਅਕਾਲੀ ਦਲ ਵਿੱਚ ਭਰਤੀ ਲਈ ਬਣਾਈ ਘਈ ਨਿਗਰਾਨ ਕਮੇਟੀ ਨੇ ਪੰਜਾਬ ਦੇ ਵਸਨੀਕਾਂ,ਸੰਤ ਸਮਾਜ,ਸਿੱਖ ਸੰਪਰਦਾਵਾਂ ਦੇ ਮੁਖੀਆਂ,ਦਮਦਮੀ ਟਕਸਾਲ,ਪੰਜਾਬ ਹਿਤੈਸ਼ੀ ਨੂੰ ਅਪੀਲ ਕੀਤੀ ਹੈ ਕਿ ਉਹ 18 ਮਾਰਚ ਨੂੰ ਸਵੇਰੇ 10 ਵਜੇ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਭਰਤੀ ਦੇ ਆਗਾਜ਼ ਲਈ ਹੋਣ ਜਾ ਰਹੀ ਅਰਦਾਸ ਦਾ ਹਿੱਸਾ ਜਰੂਰ ਬਣਨ।

 

Comments

Leave a Reply

Your email address will not be published. Required fields are marked *